ਐਸ.ਏ.ਐਸ. ਨਗਰ, 17 ਨਵੰਬਰ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਸ੍ਰੀ ਟੀ.ਪੀ.ਐਸ. ਮਾਨ ਦੀ ਅਗਵਾਈ ਅਤੇ ਡਿਪਟੀ ਕਮਿਸ਼ਨਰ ਐਸ.ਏ.ਐਸ ਨਗਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਦੀ ਪ੍ਰਧਾਨਗੀ ਹੇਠ ਅੱਜ ਇਥੇ ਕੌਮੀ ਲੋਕ ਅਦਾਲਤ ਲਗਾਈ ਗਈ, ਇਸ ਦੌਰਾਨ ਮਾਲ ਅਦਾਲਤੀ (ਰੈਵੀਨਿਊ) ਕੇਸ ਲਏ ਗਏ। ਇਸ ਦੌਰਾਨ 796 ਕੇਸ ਸੁਣਵਾਈ ਲਈ ਰੱਖੇ ਗਏ ਜਿਨ੍ਹਾਂ ‘ਚੋਂ 753 ਕੇਸਾਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ।
ਡਿਪਟੀ ਕਮਿਸ਼ਨਰ ਨੇ ਇਸ ਲੋਕ ਅਦਾਲਤ ਦੇ ਲਾਭ ਦੱਸਦਿਆਂ ਕਿਹਾ ਕਿ ਲੋਕ ਅਦਾਲਤ ਵਿੱਚ ਪਾਰਟੀਆਂ/ਲੋਕਾਂ ਨੂੰ ਰਾਜੀਨਾਮੇ ਦੇ ਨਾਲ ਝਗੜੇ ਦਾ ਸਮਾਧਾਨ ਕਰਨ ਲਈ ਪ੍ਰੋਤਸਾਹਿਤ ਕੀਤਾ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਝਗੜੇ ਦਾ ਫੈਸਲਾ ਅੰਤਿਮ ਹੁੰਦਾ ਹੈ ਤੇ ਇਸ ਫੈਸਲੇ ਵਿਰੁੱਧ ਕਿਸੇ ਵੀ ਅਦਾਲਤ ਵਿਚ ਅਪੀਲ ਦਾਇਰ ਨਹੀਂ ਹੁੰਦੀ ਕਿਉਂਕਿ ਇਹ ਫੈਸਲਾ ਆਪਸੀ ਰਜਾਮੰਦੀ ਨਾਲ ਕਰਾਇਆ ਜਾਂਦਾ ਹੈ, ਇਸ ਲਈ ਧਿਰਾਂ ਵਿਚਕਾਰ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ ਤੇ ਦੋਵੇਂ ਧਿਰਾਂ ਦੀ ਜਿੱਤ ਹੁੰਦੀ ਹੈ।