ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਅਤੇ ਅਕਾਲੀ ਦਲ-1920 ਦੇ ਸਾਬਕਾ ਸਕੱਤਰ ਅਤੇ ਮੁੱਖ ਬੁਲਾਰੇ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈੱਸ ਬਿਆਨ ਰਾਹੀਂ ਲੌਂਗੇਵਾਲਾ ਜੰਗ ਦੇ ਨਾਇਕ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।ਬਡਹੇੜੀ ਨੇ ਆਖਿਆ ਕਿ ਬ੍ਰਿਗੇਡੀਅਰ ਚਾਂਦਪੁਰੀ ਬਹੁਤ ਹੀ ਦਲੇਰ ਫੌਜੀ ਅਫਸਰ ਸਨ ਉਹਨਾਂ 1971 ਦੀ ਭਾਰਤ ਪਾਕਿ ਜੰਗ ਦੌਰਾਨ ਬਹੁਤ ਹੀ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ ਸੀ ਜਿਸ ਤੇ ਸਿੱਖ ਕੌਮ ਨੂੰ ਬਹੁਤ ਮਾਣ ਹੈ ਦੂਜਾ ਉਹ ਚੰਡੀਗੜ੍ਹ ਸ਼ਹਿਰ ਦੀ ਅਹਿਮ ਸ਼ਖਸੀਅਤ ਸਨ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਦੇ ਹਰ ਖੇਤਰ ਵਿੱਚ ਵਿਚਰਦੇ ਹੋਏ ਲੋਕਾਂ ਵਿੱਚ ਹਰਮਨਪਿਆਰੇ ਹੋ ਗਏ ਸਨ ਦੇਸ਼ ਵਾਸੀਆਂ ਅਤੇ ਚੰਡੀਗੜ੍ਹ ਸ਼ਹਿਰ ਵਾਸੀਆਂ ਲਈ ਉਹਨਾਂ ਦੀ ਘਾਟ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ ਦੇਸ਼ ਉਹਨਾਂ ਦੀ ਬਹਾਦਰੀ ਦੇ ਕਾਰਨਾਮੇ ਹਮੇਸ਼ਾ ਯਾਦ ਰੱਖੇਗਾ । ਉਹਨਾਂ ਦੇ ਵਿਛੋੜੇ ਨਾਲ ਕਦੇ ਵੀ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ ਪਰਿਵਾਰ ਲਈ ਖਾਸ ਤੌਰ ਤੇ ਵੱਡਾ ਸਦਮਾ ਹੈ ਵਾਹਿਗੁਰੂ ਕਿਰਪਾ ਕਰੇ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ,
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 25 ਅਪ੍ਰੈਲ, 2024 (ਵਿਸ਼ਵ...