ਨਵੀਂ ਦਿੱਲੀ, 20 ਨਵੰਬਰ : 1984 ਦੇ ਸਿੱਖ ਕਤਲੇਆਮ ਮਾਮਲੇ ਵਿਚ ਅੱਜ ਪਟਿਆਲਾ ਹਾਊਸ ਕੋਰਟ ਨੇ 2 ਦੋਸ਼ੀਆਂ ਯਸ਼ਪਾਲ ਸਿੰਘ ਨੂੰ ਫਾਂਸੀ ਅਤੇ ਨਰੇਸ਼ ਸ਼ੇਰਾਵਤ ਉਮਰਕੈਦ ਦੀ ਸਜ਼ਾ ਸੁਣਾਈ ਹੈ।
ਦੱਸਣਯੋਗ ਹੈ ਕਿ ਅਦਾਲਤ ਨੇ ਬੀਤੇ ਦਿਨੀਂ ਦੋਨਾਂ ਨੂੰ ਇਸ ਮਾਮਲੇ ਵਿਚ ਦੋਸ਼ੀ ਕਰਾਰ ਦਿੰਦਿਆਂ ਸਜ਼ਾ ਦਾ ਫ਼ੈਸਲਾ 20 ਨਵੰਬਰ ਤੱਕ ਸੁਰੱਖਿਅਤ ਰੱਖ ਲਿਆ ਸੀ। ਇਹਨਾਂ ਦੋਨਾਂ ਉਤੇ ਜਨਵਰੀ 1984 ਨੂੰ ਮਹੀਪਾਲਪੁਰ ਇਲਾਕੇ ਵਿਚ ਦੋ ਸਿੱਖਾਂ ਦਾ ਕਤਲ ਕੀਤੇ ਜਾਣ ਦਾ ਦੋਸ਼ ਹੈ।