ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ ਸਿੱਖਾਂ ਦੀ ਅਰਦਾਸ ਪੂਰੀ ਹੋਈ : ਹਰਸਿਮਰਤ ਕੌਰ ਬਾਦਲ

33

ਇਸਲਾਮਾਬਾਦ, 28 ਨਵੰਬਰ – ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਣ ਮੌਕੇ ਆਪਣੇ ਸੰਬੋਧਨ ਵਿਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜਦੋਂ ਭਾਰਤੀ ਪੰਜਾਬ ਵਿਚ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਿਆ ਤਾਂ ਅਸੀਂ ਇਸ ਨੂੰ ਹਕੀਕਤ ਬਣਦਿਆਂ ਦੇਖਿਆ। ਉਹਨਾਂ ਕਿਹਾ ਕਿ ਇਹ ਬਾਬੇ ਨਾਨਕ ਦਾ ਚਮਤਕਾਰ ਹੈ ਅਤੇ ਹੁਣ ਇਧਰ ਪਾਕਿਸਤਾਨ ਵਿਚ ਵੀ ਅੱਜ ਕਰਤਾਰਪੁਰ ਸਾਹਿਬ ਦਾ ਲਾਂਘੇ ਦਾ ਨੀਂਹ ਪੱਥਰ ਰੱਖਿਆ ਗਿਆ।

ਉਹਨਾਂ ਕਿਹਾ ਕਿ ਇਹ ਸਾਡੀ ਕੌਮ ਲਈ ਇਤਿਹਾਸਿਕ ਦਿਨ ਹੈ। ਉਹਨਾਂ ਕਿਹਾ ਕਿ ਕਰਤਾਰਪੁਰ ਲਾਂਘਾ ਖੁਲਣ ਨਾਲ ਸਿੱਖ ਕੌਮ ਦੀ ਅਰਦਾਸ ਪੂਰੀ ਹੋਣ ਜਾ ਰਹੀ ਹੈ, ਜਿਸ ਨਾਲ ਭਾਰਤੀ ਪੰਜਾਬ ਤੋਂ ਹੁਣ ਕਰਤਾਰਪੁਰ ਸਾਹਿਬ ਵਿਖੇ ਆ ਕੇ ਦਰਸ਼ਨ ਕਰਨ ਦਾ ਮੌਕਾ ਮਿਲੇਗਾ। ਉਹਨਾਂ ਨੇ ਇਸ ਲਈ ਪਾਕਿਸਤਾਨੀ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ।