ਪੰਜਾਬ ਵਿੱਚ 170.02 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

7

ਚੰਡੀਗੜ੍ਹ, 30 ਨਵੰਬਰ (ਵਿਸ਼ਵ ਵਾਰਤਾ) : ਪੰਜਾਬ ਵਿੱਚ 29 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 170.02 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 168.80 ਲੱਖ ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 121884 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਇਸਦੇ ਨਾਲ ਹੀ 168.60 ਲੱਖ ਮੀਟ੍ਰਿਕ ਟਨ ਝੋਨੇ ਦੀ ਚੁਕਾਈ ਵੀ ਕੀਤੀ ਜਾ ਚੁੱਕੀ ਹੈ ਅਤੇ ਆੜ੍ਹ•ਤੀਆਂ/ ਕਿਸਾਨਾਂ ਨੂੰ ਉਨ•੍ਹਾਂ ਦੇ ਖਾਤਿਆਂ ਵਿੱਚ 29043.85 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 5910510 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 3883105 ਟਨ ਅਤੇ ਪਨਸਪ ਵੱਲੋਂ 3525319 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 1564300 ਮੀਟ੍ਰਿਕ ਟਨ ਅਤੇ 1746138 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 250765 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।