ਦਿੱਲੀ ਵਿੱਚ ਲੱਖਾਂ ਕਿਸਾਨਾਂ ਵੱਲੋਂ ਜ਼ਬਰਦਸਤ ਪ੍ਰਦਰਸ਼ਨ

27

ਨਵੀਂ ਦਿੱਲੀ, 30 ਨਵੰਬਰ – ਦਿੱਲੀ ਵਿਚ ਵੱਖ-ਵੱਖ ਰਾਜਾਂ ਤੋਂ ਆਏ ਲੱਖਾਂ ਹੀ ਕਿਸਾਨਾਂ ਵਲੋਂ ਜਬਰਦਸਤ ਪ੍ਰਦਰਸ਼ਨ ਕੀਤਾ ਗਿਆ। ਕਰਜ਼ ਮੁਆਫੀ ਸਮੇਤ ਇਹਨਾਂ ਕਿਸਾਨਾਂ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਅੱਜ ਰਾਮ ਲੀਲਾ ਮੈਦਾਨ ਤੋਂ ਲੈ ਕੇ ਸੰਸਦ ਮਾਰਗ ਤੱਕ ਪ੍ਰਦਰਸ਼ਨ ਕੀਤਾ।

ਇਸ ਦੌਰਾਨ ਕਿਸਾਨਾਂ ਦੇ ਇਸ ਪ੍ਰਦਰਸ਼ਨ ਨੂੰ ਵਿਰੋਧੀ ਪਾਰਟੀਆਂ ਦਾ ਵੀ ਸਮਰਥਨ ਮਿਲ ਰਿਹਾ ਹੈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਵੀ ਕਿਸਾਨਾਂ ਦੇ ਇਸ ਪ੍ਰਦਰਸ਼ਨ ਵਿਚ ਸ਼ਿਰਕਤ ਕੀਤੀ।

ਦੱਸਣਯੋਗ ਹੈ ਕਿ ਲੱਖਾਂ ਹੀ ਕਿਸਾਨ ਕੱਲ੍ਹ ਦਿੱਲੀ ਵਿਚ ਪਹੁੰਚਣੇ ਸ਼ੁਰੂ ਹੋ ਗਏ ਸਨ। ਇਹਨਾਂ ਕਿਸਾਨਾਂ ਵਿਚ ਪੰਜਾਬ ਦੇ ਕਿਸਾਨ ਵੀ ਸ਼ਾਮਿਲ ਹਨ।