ਰਾਜਸਥਾਨ ਅਤੇ ਤੇਲੰਗਾਨਾ ‘ਚ ਚੋਣ ਪ੍ਰਚਾਰ ਹੋਇਆ ਸਮਾਪਤ, ਵੋਟਾਂ 7 ਨੂੰ

21

ਨਵੀਂ ਦਿੱਲੀ, 5 ਦਸੰਬਰ – ਰਾਜਸਥਾਨ ਅਤੇ ਤੇਲੰਗਾਨਾ ਵਿਚ ਵਿਧਾਨ ਸਭਾ ਚੋਣਾਂ ਪਰਸੋਂ 7 ਦਸੰਬਰ ਨੂੰ ਹੋਣ ਜਾ ਰਹੀਆਂ ਹਨ। ਇਹਨਾਂ ਰਾਜਾਂ ਵਿਚ ਚੋਣ ਪ੍ਰਚਾਰ ਦਾ ਸਿਲਸਿਲਾ ਅੱਜ ਸ਼ਾਮ ਸਮਾਪਤ ਹੋ ਗਿਆ ਹੈ। ਇਸ ਦੇ ਨਾਲ ਹੀ ਉਮੀਦਵਾਰ ਘਰ-ਘਰ ਜਾ ਕੇ ਪ੍ਰਚਾਰ ਕਰ ਸਕਣਗੇ।

ਦੱਸਣਯੋਗ ਹੈ ਕਿ ਇਹਨਾਂ ਦੋਨਾਂ ਸੂਬਿਆਂ ਸਮੇਤ ਮੱਧ ਪ੍ਰਦੇਸ਼, ਮਿਜ਼ੋਰਮ ਅਤੇ ਛੱਤੀਗੜ ਦੇ ਚੋਣ ਨਤੀਜਿਆਂ ਦਾ ਐਲਾਨ 11 ਦਸੰਬਰ ਨੂੰ ਕੀਤਾ ਜਾਵੇਗਾ।