ਮੋਹਾਲੀ, 10 ਦਸਬੰਰ – ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੱਜ ਮੋਹਾਲੀ ਪੁੱਜੇ, ਜਿਥੇ ਉਹਨਾਂ ਨੇ ਸੈਕਟਰ 78 ਦੇ ਸਪੋਰਟਸ ਕੰਪਲੈਕਸ ਵਿਖੇ ਹਿੰਦੀ ਅਖਬਾਰ ‘ਨਵਜੀਵਨ’ ਦੀ ਰੀ-ਲਾਂਚਿੰਗ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਕਾਂਗਰਸ ਦੇ ਸੀਨੀਅਰ ਆਗੂ ਵੀ ਮੌਜੂਦ ਸਨ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿਹਤ ਖਰਾਬ ਹੋਣ ਕਾਰਨ ਇਸ ਸਮਾਗਮ ਵਿਚ ਸ਼ਿਰਕਤ ਨਾ ਕਰ ਸਕੇ।