ਚੰਡੀਗੜ੍ਹ, 12 ਦਸਬੰਰ – ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਇਕ ਹੋਰ ਵੱਡਾ ਝਟਕਾ ਲੱਗਾ ਜਦੋਂ ਜਨਰਲ ਜੇ.ਜੇ.ਸਿੰਘ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ। ਜਨਰਲ ਜੇ.ਜੇ.ਸਿੰਘ ਨੇ ਨਿੱਜੀ ਕਾਰਨਾਂ ਕਰਕੇ ਅਸਤੀਫਾ ਦਿੱਤਾ ਹੈ, ਪਰ ਸੂਤਰਾਂ ਅਨੁਸਾਰ ਉਹ ਪਾਰਟੀ ਦੀ ਕਾਰਜਪ੍ਰਣਾਲੀ ਤੋਂ ਖੁਸ਼ ਨਹੀਂ ਸਨ।
ਇਸ ਦੌਰਾਨ ਜੇਜੇ ਸਿੰਘ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਭੇਜੇ ਆਪਣੇ ਅਸਤੀਫੇ ਵਿਚ ਕਿਹਾ ਹੈ ਕਿ ਉਹ ਆਪਣੇ ਨਿੱਜੀ ਕਾਰਨਾਂ ਕਰਕੇ ਸਾਬਕਾ ਸੈਨਿਕ ਵਿੰਗ ਦੇ ਮੁੱਖੀ ਦਾ ਅਹੁਦਾ ਛੱਡ ਰਹੇ ਹਨ।
ਦੱਸਣਯੋਗ ਹੈ ਕਿ ਸਾਲ 2017 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਜਨਰਲ ਜੇ.ਜੇ.ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਖਿਲਾਫ ਚੋਣ ਲੜੀ ਸੀ।