ਨਵੀਂ ਦਿੱਲੀ, 12 ਦਸਬੰਰ – ਸੁਪਰੀਮ ਕੋਰਟ ਨੇ ਪੰਜਾਬ ਦੇ ਡੀ.ਜੀ.ਪੀ ਸੁਰੇਸ਼ ਅਰੋੜਾ ਦੇ ਕਾਰਜਕਾਲ ‘ਚ 1 ਮਹੀਨੇ ਦਾ ਵਾਧਾ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਡੀ.ਜੀ.ਪੀ ਸੁਰੇਸ਼ ਅਰੋੜਾ ਦਾ ਕਾਰਜਕਾਲ 31 ਜਨਵਰੀ ਤੱਕ ਵਧਾਇਆ ਹੈ। ਇਸ ਤੋਂ ਪਹਿਲਾਂ ਉਹ 31 ਦਸੰਬਰ ਨੂੰ ਆਪਣੇ ਅਹੁਦੇ ਤੋਂ ਰਿਟਾਇਰ ਹੋਣ ਵਾਲੇ ਸਨ।
ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਹਰਿਆਣਾ ਦੇ ਡੀਜੀਪੀ ਬੀਐੱਸ ਸੰਧੂ ਦੇ ਕਾਰਜਕਾਲ ਵਿਚ ਵੀ ਇੱਕ ਮਹੀਨੇ ਦਾ ਵਾਧਾ ਕੀਤਾ ਹੈ। ਸ. ਸੰਧੂ ਹੁਣ 31 ਜਨਵਰੀ ਨੂੰ ਰਿਟਾਇਰ ਹੋਣਗੇ।