ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਅਤੇ ਸਾਬਕਾ ਸਕੱਤਰ ਅਤੇ ਮੁੱਖ ਬੁਲਾਰੇ ਅਕਾਲੀ ਦਲ-1920 ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈੱਸ ਬਿਆਨ ਰਾਹੀਂ ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਹਰਨਾਮ ਸਿੰਘ ਧੁੰਮਾਂ ਦੇ ਮੋਰਚਾ ਲਾਉਣ ਦੇ ਫੈਸਲੇ ਦੀ ਸ਼ਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ ਜਿਸ ਵਿੱਚ ਧੁੰਮਾਂ ਨੇ ਆਖਿਆ ਕਿ ਉਹ ਪੰਜਾਬ ਦੇ ਕਿਸਾਨਾਂ, ਧਾਰਮਿਕ ਅਤੇ ਸਮਾਜਿਕ ਮੁੱਦਿਆਂ ਤੇ ਜਲਦੀ ਹੀ ਮੋਰਚਾ ਲਾਉਣਗੇ ਇਹ ਡਰਾਮਾ ਕਰਨ ਪਿੱਛੇ ਬਾਦਲ ਪਰਿਵਾਰ ਦਾ ਪੂਰਾ ਹੱਥ ਹੈ ਹੁਣ ਧੁੰਮਾਂ ਪੂਰੀ ਤਰ੍ਹਾਂ ਬਾਦਲ ਪਰਿਵਾਰ ਨੂੰ ਸਮਰਪਿਤ ਹੋ ਚੁੱਕਿਆ ਹੈ ਅਤੇ ਬਾਦਲ ਇਸ ਨੂੰ ਕਠਪੁਤਲੀ ਬਣਾ ਕੇ ਨਚਾਉਣ ਲੱਗ ਪਏ ਹਨ ।ਧੁੰਮਾਂ ਨੇ ਦਮਦਮੀ ਟਕਸਾਲ ਨੂੰ ਠੇਸ ਪਹੁੰਚਾਉਣ ਦਾ ਬੀੜਾ ਚੁੱਕਿਆ ਹੈ ਜਿਸ ਨਾਲ ਉਹ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਦਮਦਮੀ ਟਕਸਾਲ ਨੂੰ ਬਾਦਲ ਪਰਿਵਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਧੁੰਮਾਂ ਦੀ ਆਪਣੀ ਕੋਈ ਹਸਤੀ ਨਹੀਂ ਹੈ ਉਹ ਦਮਦਮੀ ਟਕਸਾਲ ਦੇ ਬੈਨਰ ਹੇਠ ਕੌਮ ਨੂੰ ਗੁੰਮਰਾਹ ਕਰ ਰਿਹਾ ਹੈ । ਸਾਰੀ ਸਿੱਖ ਕੌਮ ਬਾਦਲਕਿਆਂ ਦੀ ਸ਼ਕਲ ਦੇਖ ਕੇ ਰਾਜ਼ੀ ਨਹੀਂ ਹੈ ਕਿਉਂਕਿ ਕਿ ਬਾਦਲ ਪਰਿਵਾਰ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਹੈ ਕੌਮ ਬਾਦਲਾਂ ਨੂੰ ਦੋਸ਼ੀ ਕਰਾਰ ਦੇ ਚੁੱਕੀ ਹੈ ਹੁਣ ਇਹ ਪਰਿਵਾਰ ਦਮਦਮੀ ਟਕਸਾਲ ਨੂੰ ਧੁੰਮਾਂ ਗਰੁੱਪ ਰਾਹੀਂ ਆਪਣੇ ਸਿਆਸੀ ਬਚਾਓ ਲਈ ਵਰਤ ਰਿਹਾ ਹੈ । ਪਿਛਲੇ ਬਾਰਾਂ ਸਾਲਾਂ ਤੋਂ ਧੁੰਮਾਂ ਕੇਵਲ ਤੇ ਕੇਵਲ ਬਾਦਲ ਪਰਿਵਾਰ ਦਾ ਪਰਚਾਰ ਹੀ ਕਰ ਰਿਹੈ ਦਮਦਮੀ ਟਕਸਾਲ ਅਤੇ ਸਿੱਖ ਕੌਮ ਦੀ ਭਲਾਈ ਅਤੇ ਪਰਚਾਰ ਲਈ ਬਿਲਕੁਲ ਕੋਈ ਉਪਰਾਲਾ ਨਹੀਂ ਕੀਤਾ ।ਸਿੱਖ ਕੌਮ ਨੂੰ ਚਾਹੀਦਾ ਹੈ ਕਿ ਬਾਦਲ ਪਰਿਵਾਰ ਵਾਂਗ ਹਰਨਾਮਾ ਧੁੰਮਾਂ ਗਰੁੱਪ ਦਾ ਵੀ ਬਾਈਕਾਟ ਕਰਨ ਦਾ ਐਲਾਨ ਕਰਨ ਲਈ ਤਿਆਰ ਹੋਵੇ ।
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 25 ਅਪ੍ਰੈਲ, 2024 (ਵਿਸ਼ਵ...