ਚੰਡੀਗੜ, 28 ਦਸੰਬਰ – ਪੰਜਾਬ ਵਿਚ ਐਤਵਾਰ 30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਲਈ ਪ੍ਰਚਾਰ ਦਾ ਸਿਲਸਿਲਾ ਅੱਜ ਸ਼ਾਮ 5 ਵਜੇ ਸਮਾਪਤ ਹੋ ਜਾਵੇਗਾ। ਇਹਨਾਂ ਵੋਟਾਂ ਲਈ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਇਸ ਦੌਰਾਨ ਉਮੀਦਵਾਰ ਘਰ-ਘਰ ਜਾ ਕੇ ਪ੍ਰਚਾਰ ਕਰ ਸਕਣਗੇ।
ਦੱਸਣਯੋਗ ਹੈ ਕਿ ਵੋਟਾਂ 30 ਦਸੰਬਰ ਨੂੰ ਪੈਣਗੀਆਂ ਅਤੇ ਉਸੇ ਦਿਨ ਸ਼ਾਮ ਨੂੰ ਹੀ ਇਹਨਾਂ ਵੋਟਾਂ ਦੇ ਨਤੀਜਿਆਂ ਦਾ ਐਲਾਨ ਕਰ ਦਿਤਾ ਜਾਵੇਗਾ।