ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਅਤੇ ਅਕਾਲੀ ਦਲ-1920 ਸਾਬਕਾ ਸਕੱਤਰ ਅਤੇ ਮੁੱਖ ਬੁਲਾਰੇ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈੱਸ ਬਿਆਨ ਰਾਹੀਂ ਬਾਦਲਕਿਆਂ ਤੇ ਤਨਜ ਕਸਦਿਆਂ ਆਖਿਆ ਕਿ ਇਹ “ਪਤੀ ਪਤਨੀ ਔਰ ਵੋਹ” ਫਿਲਮ ਦੇ ਖਲਨਾਇਕ ਸੁਖਬੀਰ ਬਾਦਲ ਹਰਸਿਮਰਤ ਬਾਦਲ ਅਤੇ ਬਿਕਰਮ ਮਜੀਠੀਆ ਆਪਣੇ ਮਾੜੇ ਕੰਮਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰਦੇ ਅਤੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਕੌਮੀ ਪ੍ਰਧਾਨ ਆਲ ਇੰਡੀਆ ਜੱਟ ਮਹਾਂ ਸਭਾ ਨੂੰ ਬੇਤੁਕੇ ਸਵਾਲ ਕਰ ਰਹੇ ਹਨ ਹਨ ਇਹ ਸਿਰਫ਼ ਪੰਜਾਬੀਆਂ ਖਾਸ ਕਰਕੇ ਸਿੱਖ ਕੌਮ ਨੂੰ ਗੁੰਮਰਾਹ ਕਰਨ ਦੀ ਨਾਕਾਮ ਕੋਸ਼ਿਸ਼ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਸਿੱਖ ਨੌਜਵਾਨਾਂ ਦਾ ਕਾਤਲ ਹੋਣ ਦੀ ਗੱਲ ਭੁਲਾਈ ਜਾਵੇ । ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਕਿਸਾਨਾਂ ਦੇ ਮਸੀਹਾ ਬਣ ਚੁੱਕੇ ਹਨ ਬਾਦਲ ਪਰਿਵਾਰ ਕੇਵਲ ਤੇ ਕੇਵਲ ਕਿਸਾਨ ਯੂਨੀਅਨ ਲੱਖੋਵਾਲ ਨੂੰ ਸੌਦੇਬਾਜ਼ੀ ਕਰਕੇ ਕੇਵਲ ਕੁਰਸੀ ਅਤੇ ਪੈਸੇ ਲਈ ਵਰਤਿਆ ਸੀ ਕਦੇ ਵੀ ਕਿਸਾਨਾਂ ਜ਼ਿੰਮੀਦਾਰਾਂ ਖੇਤੀ ਖੇਤਰ ਵਿੱਚ ਸ਼ਾਮਿਲ ਖੇਤ ਮਜ਼ਦੂਰਾਂ ਦੀ ਕੋਈ ਭਲਾਈ ਨਹੀਂ ਕੀਤੀ ।ਕੈਪਟਨ ਅਮਰਿੰਦਰ ਸਿੰਘ ਨੇ ਥੋੜੇ ਸਮੇਂ ਵਿੱਚ ਹੀ ਬਾਦਲਕਿਆਂ ਤੋਂ ਵਧੀਆ ਕੰਮ ਕੀਤੈ ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਕੈਪਟਨ ਅਮਰਿੰਦਰ ਸਿੰਘ ਨੇ ਹੀ ਮੁਆਫ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਕੀਤਾ ਵੀ ਹੈ ।ਮੋਦੀ ਸਰਕਾਰ ਦੇ ਝੋਲ਼ੀ ਚੁੱਕ ਬਾਦਲਕਿਆਂ ਨੂੰ ਕਿਸਾਨਾਂ ਦੀ ਕੋਈ ਚਿੰਤਾ ਹੀ ਨਹੀਂ ਹੈ ।
ਐਸ ਏ ਐਸ ਨਗਰ ਵਿੱਚ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ 528.52 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਹਾਸਲ ਹੋਇਆ
ਐਸ ਏ ਐਸ ਨਗਰ ਵਿੱਚ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ 528.52 ਕਰੋੜ ਰੁਪਏ ਦਾ ਆਬਕਾਰੀ ਮਾਲੀਆ...