ਚੰਡੀਗੜ, 10 ਜਨਵਰੀ – ਪੱਤਰਕਾਰ ਰਾਮ ਚੰਦਰ ਛਤਰਪਤੀ ਹੱਤਿਆ ਮਾਮਲੇ ਵਿਚ ਭਲਕੇ 11 ਜਨਵਰੀ ਨੂੰ ਪੰਚਕੂਲਾ ਦੀ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਲੋਂ ਫੈਸਲਾ ਸੁਣਾਇਆ ਜਾਵੇਗਾ। ਇਸ ਮਾਮਲੇ ਵਿਚ ਡੇਰਾ ਮੁਖੀ ਰਾਮ ਰਹੀਮ ਤੋਂ ਇਲਾਵਾ 3 ਹੋਰਨਾਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ।
ਦੂਸਰੇ ਪਾਸੇ ਸਿਰਸਾ ਅਤੇ ਬਠਿੰਡਾ ਵਿਚ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਬਠਿੰਡਾ ਵਿਚ ਪੁਲਿਸ ਵਲੋਂ ਨਾਮ ਚਰਚਾ ਘਰਾਂ ਦੀ ਸੁਰੱਖਿਆ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਡੇਰੇ ਦੇ ਪੈਰੋਕਾਰਾਂ ਉਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਪ੍ਰਸ਼ਾਸ਼ਨ ਨੇ ਕਿਸੇ ਅਣਸੁਖਾਵੀਂ ਘਟਨਾ ਦੇ ਮੱਦੇਨਜਰ ਸੁਰੱਖਿਆ ਕਰੜੀ ਕਰ ਦਿੱਤੀ ਹੈ।
ਦੱਸਣਯੋਗ ਹੈ ਕਿ ਰਾਮ ਰਹੀਮ ਦੀ ਪੇਸ਼ੀ ਵੀਡੀਓ ਕਾਨਫ੍ਰੰਸਿੰਗ ਦੁਆਰਾ ਕੀਤੀ ਜਾਵੇਗਾ।