ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਕੈਪਟਨ ਸਰਕਾਰ ਖਿਲਾਫ਼ ਪੈਂਫਲਟ ਵੰਡਣ ਦੀ ਮੁਹਿੰਮ ਨੂੰ ਮਿਲ ਰਿਹਾ ਵੱਡਾ ਹੁੰਗਾਰਾ : ਕੈਂਥ

27
ਪੀੜਤ ਪਰਿਵਾਰਾਂ ਦੀ ਹਮਾਇਤ ਵਿੱਚ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ, ਕੈਪਟਨ ਅਮਰਿੰਦਰ ਸਿੰਘ ਸਰਕਾਰ ਖਿਲਾਫ਼, ਅੱਜ 22ਵੇਂ ਦਿਨ ਵੀ ਜਾਰੀ
ਚੰਡੀਗੜ੍ਹ, ਜਨਵਰੀ 11    ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਪੀੜਤ ਪਰਿਵਾਰਾਂ ਦੀ ਹਮਾਇਤ ਵਿੱਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਖਿਲਾਫ਼ ਰੋਸ ਦਾ ਪ੍ਰਗਟਾਵਾ ਕਰਦਿਆਂ ਸੈਕਟਰ 25, ਰੈਲੀ ਗਰਾਊਂਡ ਚੰਡੀਗੜ੍ਹ ਵਿਖੇ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ ਅੱਜ 22ਵੇਂ ਦਿਨ ਵੀ ਜਾਰੀ ਰਹੀ।
ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਕੈਪਟਨ ਸਰਕਾਰ ਦਾ ਸ਼ਾਸਨ, ਪ੍ਰਸ਼ਾਸਨ ਦੇ ਵਤੀਰਾ ਖਿਲਾਫ਼, ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਕੈਪਟਨ ਸਰਕਾਰ ਖਿਲਾਫ਼ ਪੈਂਫਲਟ ਵੰਡਣ ਦੀ ਮੁਹਿੰਮ ਨੂੰ ਪਿੰਡਾਂ ਵਿੱਚ ਅਨੁਸੂਚਿਤ ਜਾਤੀਆਂ ਵੱਲੋਂ ਵੱਡਾ ਹੁੰਗਾਰਾ ਮਿਲ ਰਿਹਾ ਹੈ।
ਸ੍ਰ ਕੈਂਥ ਨੇ ਦੱਸਿਆ ਕਿ ਕੈਪਟਨ ਸਰਕਾਰ ਵਿੱਚ ਸਰਮਾਏਦਾਰੀ ਅਤੇ ਭ੍ਰਿਸ਼ਟਾਚਾਰੀਆਂ ਦਾ ਬੋਲ ਬਾਲਾ ਹੈ, ਸ਼ਾਸਨ ਪ੍ਰਸ਼ਾਸਨ ਵਿੱਚ ਗਰੀਬ ਵਰਗ ਦੀ ਕੋਈ ਸੁਣਵਾਈ ਨਹੀਂ ਹੈ ਅਤੇ ਅਤਾਲਾਂ ਅਤੇ ਸ਼ੇਰਗੜ੍ਹ ਦੇ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਦਬਾਇਆ ਜਾ ਰਿਹਾ ਹੈ ਉਹਨਾਂ ਉਤੇ ਝੂਠੀਆਂ ਐਫਆਈਆਰ ਦਰਜ ਕਰਕੇ ਪਿੰਡੋਂ ਉਜਾੜ ਦਿੱਤਾ ਹੈ।ਅਨੁਸੂਚਿਤ ਜਾਤੀਆਂ ਦੇ ਸਬੰਧਤ ਮੁੱਦਿਆਂ ਨੂੰ ਖਾਸਕਰ ਭੇਦਭਾਵ ਅਤੇ ਜਾਤੀ ਵਿਤਕਰੇ ਨੂੰ ਠੰਲ ਪਾਉਣ ਵਿੱਚ ਕੈਪਟਨ ਸਰਕਾਰ ਬੁਰੀ ਤਰ੍ਹਾਂ ਅਸਫਲ ਸਾਬਿਤ ਹੋ ਗਈ ਹੈ,ਧਰਨਾਕਾਰੀਆਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ।ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦਾ ਵਤੀਰਾ ਸ਼ਰਮਨਾਕ ਅਤੇ ਗੈਰ-ਜਿਮੇਵਾਰਾਨਾ ਹੈ। ਅਨੁਸੂਚਿਤ ਜਾਤੀਆਂ ਦੇ ਪੀੜਤ ਪਰਿਵਾਰਾਂ ਨੂੰ ਨਿਆਂ ਦਿਵਾਉਣ ਲਈ ਪੈਂਫਲਟ ਵੰਡਣ ਦੀ ਲਹਿਰ ਲੋਕ ਸਭਾ ਹਲਕਾ ਪਟਿਆਲਾ ਅਤੇ ਸਾਰੇ ਪੰਜਾਬ ਦੇ ਵੱਖੋ ਵੱਖ ਲੋਕ ਸਭਾ ਹਲਕਿਆਂ ਦੇ ਲੋਕਾਂ ਨੂੰ ਅਨੁਸੂਚਿਤ ਜਾਤੀਆਂ ਦੇ ਨਾਲ ਕੈਪਟਨ ਸਰਕਾਰ ਵਿੱਚ ਹੋ ਰਹੀਆਂ  ਵਧੀਕੀਆਂ ਤੋਂ ਜਾਣੂ ਕਰਵਾਇਆ ਜਾਵੇਗਾ।