ਪੰਚਕੂਲਾ, 16 ਜਨਵਰੀ – ਸਾਧਵੀ ਯੌਨ ਸੋਸ਼ਣ ਮਾਮਲੇ ਵਿਚ ਉਮਰ ਕੈਦ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਭਲਕੇ 17 ਜਨਵਰੀ ਨੂੰ ਪੱਤਰਕਾਰ ਰਾਮਚੰਦਰ ਛੱਤਰਪਤੀ ਹੱਤਿਆ ਮਾਮਲੇ ਵਿਚ ਸਜ਼ਾ ਸੁਣਾਈ ਜਾਵੇਗੀ।
ਰਾਮ ਰਹੀਮ ਨੂੰ ਇਹ ਸਜ਼ਾ ਵੀਡੀਓ ਕਾਨਫਰੰਸਿੰਗ ਦੁਆਰਾ ਸੁਣਾਈ ਜਾਵੇਗੀ।
ਇਸ ਦੌਰਾਨ ਪੰਜਾਬ ਸਮੇਤ ਪੰਚਕੂਲਾ, ਚੰਡੀਗੜ੍ਹ ਅਤੇ ਹਰਿਆਣਾ ਵਿਚ ਸੁਰੱਖਿਆ ਵਿਵਸਥਾ ਕਰੜੀ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਪੱਤਰਕਾਰ ਹੱਤਿਆ ਮਾਮਲੇ ਵਿਚ ਡੇਰਾ ਮੁਖੀ ਸਮੇਤ 4 ਲੋਕਾਂ ਨੂੰ ਬੀਤੀ 11 ਜਨਵਰੀ ਨੂੰ ਦੋਸ਼ੀ ਠਹਿਰਾਇਆ ਗਿਆ ਸੀ।