ਝੂਠੇ ਕੇਸ ਦਰਜ ਨੂੰ ਰੱਦ ਕੀਤਾ ਜਾਵੇ, ਪੀੜਤਾਂ ਨੂੰ ਇਨਸਾਫ਼ ਦਿਵਾਉਣ ਮੁੱਖ ਮੰਤਰੀ : ਕੈਂਥ

35
ਚੰਡੀਗੜ੍ਹ, 31 ਜਨਵਰੀ – ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਪੀੜਤਾਂ ਦੀ ਹਮਾਇਤ ਵਿੱਚ ਧਰਨਾ ਅਤੇ ਸੰਕੇਤਕ ਭੁੱਖ ਹੜਤਾਲ, ਕੈਪਟਨ ਸਰਕਾਰ ਦੇ ਵਿਰੁੱਧ ਸੰਘਰਸ਼ ਅੱਜ 42ਵੇਂ ਦਿਨ ਵੀ ਜਾਰੀ ਰੱਖਿਆ ਗਿਆ।
ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਅਨੁਸੂਚਿਤ ਜਾਤੀਆਂ ਨਾਲ ਵਿਤਕਰੇ ਅਤੇ ਹਠਧਰਮੀ ਵਾਲਾ ਵਤੀਰਾ ਅਪਣਾਇਆ ਹੋਇਆ ਹੈ । ਉਹਨਾਂ ਕਿਹਾ ਕਿ ਰਾਜਨੀਤਕ ਪਾਰਟੀਆਂ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿੰਗਾ ਦਾ ਰਵੱਈਆ ਵੀ ਹਮਦਰਦੀ ਕਰਨ ਦੀ ਬਜਾਏ ਮੂਕ ਦਰਸ਼ਕ ਬਣਕੇ ਤਮਾਸ਼ਬੀਨ ਬਣ ਗਏ ਹਨ, ਇਸ ਦੀ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਾ ਹੈ।ਕੈਪਟਨ ਸਰਕਾਰ ਅਨੁਸੂਚਿਤ ਜਾਤੀਆਂ ਨੂੰ ਨਿਆਂ ਦਿਵਾਉਣ ਵਿੱਚ ਬੁਰੀ ਤਰ੍ਹਾ ਫੇਲ੍ਹ ਸਾਬਿਤ ਹੋ ਗਈ ਹੈ ਪੀੜਤ ਪਰਿਵਾਰਾਂ ਨੂੰ ਇਨਸਾਫ ਲਈ ਲਗਾਤਾਰ ਇਸ ਸਰਦੀ ਦੇ ਮੌਸਮ ਵਿੱਚ ਸੰਘਰਸ਼ ਕਰਨ ਦਾ ਰਸਤਾ ਅਖਤਿਆਰ ਕਰਨਾ ਪੈ ਰਿਹਾ ਹੈ।
ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਇਨਸਾਫ਼ਪੰਸਦ ਜੱਥੇਬੰਦੀਆਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕੈਪਟਨ ਸਰਕਾਰ ਵਿੱਚ ਜਾਤੀ ਵਿਤਕਰੇ, ਦਹਿਸ਼ਤ ਅਤੇ ਗੁੰਡਾਗਰਦੀ ਨੂੰ ਬੰਦ ਕਰਵਾਉਣ ਲਈ ਅਨੁਸੂਚਿਤ ਜਾਤੀਆਂ ਦੀਆਂ ਜੱਥੇਬੰਦੀਆਂ ਨੂੰ ਲਾਮਬੰਦ ਹੋਣਾ ਚਾਹੀਦਾ ਹੈ ਤਾਂ ਜੋ ਪੀੜਤ ਪਰਿਵਾਰਾਂ ਨੂੰ ਨਿਆਂ ਦਿਵਾਇਆ ਜਾਵੇ।