ਚੰਡੀਗੜ/02 ਫਰਵਰੀ: ਰਾਜ ਸਭਾ ਮੈਂਬਰ ਸਰਦਾਰ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਮੈਨੀਫੈਸਟੋ ਕਮੇਟੀ ਨੇ ਅੱਜ ਇੱਥੇ ਪਾਰਟੀ ਦੇ ਮੁੱਖ ਦਫਤਰ ਵਿਚ ਹੋਈ ਆਪਣੀ ਤੀਜੀ ਮੀਟਿੰਗ ਦੌਰਾਨ ਵਰਗ ਸੀ ਅਤੇ ਡੀ ਦੇ ਸਰਕਾਰੀ ਕਰਮਚਾਰੀਆਂ ਅਤੇ ਹੋਰਨਾਂ ਭਾਈਚਾਰਿਆਂ ਨਾਲ ਮੁਲਾਕਾਤ ਕੀਤੀ।
ਆ ਰਹੀਆਂ ਲੋਕ ਸਭਾ ਚੋਣਾਂ ਵਾਸਤੇ ਚੋਣ ਮੈਨੀਫੈਸਟੋ ਤਿਆਰ ਕਰਨ ਲਈ ਅਕਾਲੀ ਦਲ ਵੱਲੋਂ ਆਉਣ ਵਾਲੇ ਦਿਨਾਂ ਵਿਚ ਉਦਯੋਗ, ਵਪਾਰ, ਕਿਸਾਨ ਸੰਗਠਨਾਂ, ਟਰੇਡ ਯੂਨੀਅਨਾਂ ਅਤੇ ਬਾਕੀ ਵਰਗਾਂ ਦੇ ਪ੍ਰਤੀਨਿਧੀਆਂ ਨਾਲ ਵੀ ਗੱਲਬਾਤ ਕੀਤੀ ਜਾਣੀ ਹੈ। ਜਿਸ ਦੌਰਾਨ ਇਹ ਸਾਰੇ ਵਰਗ ਮੈਨੀਫੈਸਟੋ ਕਮੇਟੀ ਨੂੰ ਨਵੀਂ ਕੇਂਦਰੀ ਸਰਕਾਰ ਤੋਂ ਰੱਖੀਆਂ ਜਾ ਰਹੀਆਂ ਆਪਣੀਆਂ ਉਮੀਦਾਂ ਬਾਰੇ ਜਾਣੂ ਕਰਵਾਉਣਗੇ। ਇਸ ਤੋਂ ਪਹਿਲਾਂ ਕਮੇਟੀ ਆਪਣੀ ਦੂਜੀ ਮੀਟਿੰਗ ਦੌਰਾਨ ਕਿਸਾਨ ਸੰਗਠਨਾਂ ਨੂੰ ਮਿਲ ਚੁੱਕੀ ਹੈ।
ਇਹਨਾਂ ਮੀਟਿੰਗਾਂ ਵਿਚ ਵੱਖ ਵੱਖ ਵਰਗਾਂ ਦੇ ਨੁੰਮਾਇੰਦਿਆਂ ਵੱਲੋਂ ਪੇਸ਼ ਕੀਤੇ ਵਿਚਾਰਾਂ ਨੂੰ ਪਾਰਟੀ ਦੇ ਮੈਨੀਫੈਸਟੋ ਵਿਚ ਸ਼ਾਮਿਲ ਕੀਤਾ ਜਾਵੇਗਾ, ਕਿਉਂਕਿ ਪਾਰਟੀ ਇਹ ਸੋਚਦੀ ਹੈ ਕਿ ਮੈਨੀਫੈਸਟੋ ਤਿਆਰ ਕਰਨ ਵਾਸਤੇ ਲੋਕਾਂ ਦੀਆਂ ਉਮੀਦਾਂ ਅਤੇ ਸੁਫਨਿਆਂ ਨੂੰ ਧਿਆਨ ਵਿਚ ਰੱਖਣਾ ਸਭ ਤੋਂ ਜਰੂਰੀ ਹੈ।
ਅੱਜ ਦੀ ਮੀਟਿੰਗ ਦੌਰਾਨ ਵੱਖ ਵੱਖ ਕਰਮਚਾਰੀ ਯੂਨੀਅਨਾਂ ਦੇ ਨੁੰਮਾਇੰਦਿਆਂ ਨੇ ਮੰਗ ਕੀਤੀ ਕਿ ਸਾਰੀਆਂ ਸਰਕਾਰੀ ਨੌਕਰੀਆਂ ਵਿਚ ਪੱਕੀ ਭਰਤੀ ਕੀਤੀ ਜਾਣੀ ਚਾਹੀਦੀ ਹੈ ਅਤੇ ਠੇਕੇ ਉੱਤੇ ਭਰਤੀ ਜਾਂ ਆਰਜ਼ੀ ਭਰਤੀ ਦੇ ਪ੍ਰਬੰਧਾਂ ਨੂੰ ਤੁਰੰਤ ਤਿਆਗ ਦੇਣਾ ਚਾਹੀਦਾ ਹੈ। ਠੇਕੇ ਉੱਤੇ ਭਰਤੀ ਦੇ ਪ੍ਰਬੰਧਾਂ ਕਰਕੇ ਤਨਖਾਹਾਂ ਅਤੇ ਨੌਕਰੀਆਂ ਦੀਆਂ ਸ਼ਰਤਾਂ ਵਿਚਕਾਰ ਵੱਡਾ ਪਾੜਾ ਪੈ ਚੁੱਕਿਆ ਹੈ। ਮਿਸਾਲ ਵਜੋਂ ਆਰਜ਼ੀ ਤੌਰ ਤੇ ਭਰਤੀ ਕੀਤੇ ਅਧਿਆਪਕਾਂ ਜਾਂ ਡਾਕਟਰਾਂ ਨੂੰ ਉਸੇ ਕੰਮ ਲਈ ਰੈਗੂਲਰ ਅਧਿਆਪਕਾਂ/ ਡਾਕਟਰਾਂ ਦੇ ਮੁਕਾਬਲੇ ਤੀਜਾ ਹਿੱਸਾ ਤਨਖਾਹ ਮਿਲਦੀ ਹੈ। ਨੁੰਮਾਇੰਦਿਆਂ ਨੇ ਇਹ ਵੀ ਮੰਗ ਕੀਤੀ ਕਿ ਪਿਛਲੇ ਤਿੰਨ ਸਾਲ ਤੋਂ ਆਰਜ਼ੀ ਤੌਰ ਤੇ ਕੰਮ ਕਰਕੇ ਕਰਮਚਾਰੀਆਂ ਨੂੰ ਤੁਰੰਤ ਪੱਕੇ ਕੀਤੇ ਜਾਣਾ ਚਾਹੀਦਾ ਹੈ।
ਕਰਮਚਾਰੀ ਯੂਨੀਅਨਾਂ ਦੇ ਨੁੰਮਾਇੰਦਿਆਂ ਨੇ ਇਹ ਵੀ ਮੰਗ ਕੀਤੀ ਕਿ ਜੋਖ਼ਮ ਵਾਲੇ ਕੰਮਾਂ ‘ਚ ਲੱਗੇ ਕਾਮਿਆਂ ਲਈ ਸੁਰੱਖਿਆ ਦੇ ਪੁਖ਼ਥਤਾ ਇੰਤਜ਼ਾਮ ਕੀਤੇ ਜਾਣੇ ਚਾਹੀਦੇ ਹਨ ਅਤੇ ਮੌਤ ਹੋ ਜਾਣ ਦੀ ਸੂਰਤ ਵਿਚ ਪੀੜਤ ਪਰਿਵਾਰ ਨੂੰ ਢੁੱਕਵਾ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ।
ਇਸ ਮੌਕੇ ਗਡਰੀਆ, ਬਾਜ਼ਗੀਰ ਅਤੇ ਵਾਲਮੀਕੀ ਭਾਈਚਾਰਿਆਂ ਦੇ ਨੁੰਮਾਇੰਦਿਆਂ ਨੇ ਮੰਗ ਕੀਤੀ ਕਿ ਉਹਨਾਂ ਨੂੰ ਅਨੁਸੂਚਿਤ ਜਾਤੀਆਂ ਦੀ ਸੂਚੀ ਵਿਚ ਸ਼ਾਮਿਲ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਪਿਛਲੀਆਂ ਸਰਕਾਰਾਂ ਦੇ ਲਾਪਰਵਾਹੀ ਭਰੇ ਵਤੀਰੇ ਕਰਕੇ ਉਹਨਾਂ ਨੂੰ ਇਸ ਸੂਚੀ ਵਿਚ ਸ਼ਾਮਿਲ ਨਹੀਂ ਕੀਤਾ ਜਾ ਸਕਿਆ।
ਮੈਨੀਫੈਸਟੋ ਕਮੇਟੀ ਦੀ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਲੋਕ ਸਭਾ ਵਿਚ ਅਕਾਲੀ ਦਲ ਦੇ ਸਾਬਕਾ ਡਿਪਟੀ ਸਪੀਕਰ ਸਰਦਾਰ ਚਰਨਜੀਤ ਸਿੰਘ ਅਟਵਾਲ, ਸੀਨੀਅਰ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜੰਗੀਰ ਕੌਰ, ਜਨਮੇਜਾ ਸਿੰਘ ਸੇਖੋ, ਪਵਨ ਕੁਮਾਰ ਟੀਨੂੰ,ਬਲਦੇਵ ਮਾਨ,ਡੀ ਐਸ ਗੁਰੂ, ਹਰਚਰਨ ਬੈਂਸ ਨੇ ਭਾਗ ਲਿਆ।
ਅੱਜ ਚੰਡੀਗੜ੍ਹ ‘ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ ‘ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ ‘ਚ ਸ਼ਾਮਲ
ਅੱਜ ਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲ ਮੋਦੀ...