ਨਵੀਂ ਦਿੱਲੀ/ਚੰਡੀਗੜ, 2 ਫਰਵਰੀ – ਦੇਸ਼ ਦੇ ਉੱਤਰੀ ਸੂਬਿਆਂ ਵਿਚ ਅੱਜ ਸ਼ਾਮ ਭੂਚਾਲ ਦੇ ਵੱਡੇ ਝਟਕੇ ਮਹਿਸੂਸ ਕੀਤੇ ਗਏ। ਪੰਜਾਬ ਤੇ ਚੰਡੀਗੜ ਵਿਚ ਸ਼ਾਮ 5:38 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੀ ਤੀਬਰਤਾ 5.7 ਮਾਪੀ ਗਈ।

ਇਸ ਤੋਂ ਇਲਾਵਾ ਦਿੱਲੀ-ਐੱਨਸੀਆਰ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

ਇਸ ਭੂਚਾਲ ਕਾਰਨ ਲੋਕ ਸਹਿਮ ਗਏ ਅਤੇ ਉਹ ਘਰਾਂ ਤੋਂ ਬਾਹਰ ਨਿਕਲ ਆਏ। ਹਾਲਾਂਕਿ ਇਸ ਭੂਚਾਲ ਕਾਰਨ ਕਿਸੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ.

ਇਸ ਭੂਚਾਲ ਦਾ ਕੇਂਦਰ ਪਾਕਿਸਤਾਨ-ਅਫਗਾਨਿਸਤਾਨ ਸਰਹੱਦ ਉਤੇ ਹਿੰਦੂਕਸ ਪਰਬਤ ਲੜੀ ਵਿਚ ਸੀ।