<h1><img class="alignnone size-full wp-image-38813" src="https://wishavwarta.in/wp-content/uploads/2019/01/Charanjit-Sharma.jpg" alt="" width="942" height="419" /></h1> <h4>ਚੰਡੀਗੜ, 4 ਫਰਵਰੀ - ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿਚ ਗ੍ਰਿਫਤਾਰ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਨੂੰ ਅੱਜ ਫਰੀਦਕੋਟ ਅਦਾਲਤ ਨੇ 3 ਦਿਨਾਂ ਦੇ ਪੁਲਿਸ ਰਿਮਾਂਡ ਉਤੇ ਭੇਜਣ ਦਾ ਹੁਕਮ ਸੁਣਾਇਆ।</h4> <h4>ਦੱਸਣਯੋਗ ਹੈ ਕਿ ਬੀਤੇ ਦਿਨੀਂ ਐੱਸ.ਆਈ.ਟੀ ਵਲੋਂ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਨੂੰ ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿਚ ਉਹਨਾਂ ਦੇ ਹੁਸ਼ਿਆਰਪੁਰ ਦੇ ਨਿਵਾਸ ਤੋਂ ਗ੍ਰਿਫਤਾਰ ਕੀਤਾ ਸੀ, ਜਿਸ ਤੋਂ ਬਾਅਦ ਉਹਨਾਂ ਨੂੰ 8 ਦਿਨਾਂ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਗਿਆ ਸੀ।</h4>