ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ) : ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਅੱਜ ਪੰਜਾਬ ਵਿਚ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ| ਬਾਜ਼ਾਰਾਂ ਵਿਚ ਸਵੇਰ ਤੋਂ ਹੀ ਖੂਬ ਰੌਣਕ ਰਹੀ| ਇਸ ਦੌਰਾਨ ਲੋਕਾਂ ਨੇ ਚੰਡੀਗੜ੍ਹ, ਮੋਹਾਲੀ, ਜਲੰਧਰ, ਲੁਧਿਆਣਾ, ਅੰਮ੍ਰਿਤਸਰ ਸਮੇਤ ਵੱਖ-ਵੱਖ ਸ਼ਹਿਰਾਂ ਵਿਚ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਨੂੰ ਅੱਗ ਲਾਈ ਗਈ| ਇਨ੍ਹਾਂ ਪੁਤਲਿਆਂ ਨੂੰ ਸ਼ਾਮ ਵੇਲੇ ਅੱਗ ਲਾਈ ਗਈ|
ਇਸ ਸਾਲ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲਿਆਂ ਦੇ ਨਾਲ-ਨਾਲ ਕਈ ਥਾਈਂ ਅੱਤਵਾਦੀ ਰੂਪੀ ਦੈਂਤ ਦੇ ਵੀ ਪੁਤਲੇ ਸਾੜੇ ਗਏ| ਇਸ ਦੌਰਾਨ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ|
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 25 ਅਪ੍ਰੈਲ, 2024 (ਵਿਸ਼ਵ...