ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਅਤੇ ਅਕਾਲੀ ਦਲ-1920 ਦੇ ਸਾਬਕਾ ਸਕੱਤਰ ਅਤੇ ਮੁੱਖ ਬੁਲਾਰੇ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਲੋਕ ਸਭਾ ਹਲਕੇ ਦੇ ਸਰਗਰਮ ਆਗੂ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈੱਸ ਬਿਆਨ ਰਾਹੀਂ ਆਖਿਆ ਕਿ ਕਿ ਪੁਲਵਾਮਾ ਵਿਖੇ ਕਾਇਰਤਾ ਭਰੀ ਕਰਤੂਤ ਪਿੱਛੇ ਪਾਕਿਸਤਾਨ ਦੀਆਂ ਖੁਫੀਆ ਏਜੰਸੀਆਂ ਦਾ ਹੱਥ ਹੈ ਇਸ ਦੌਰਾਨ ਸ਼ਹੀਦ ਹੋਏ ਸ਼ਹੀਦਾਂ ਨੂੰ ਸਲਾਮ ਹੈ ਸ਼ਹੀਦਾਂ ਦੀਆਂ ਕੁਰਬਾਨੀਆਂ ਅਜਾਈਂ ਨਹੀਂ ਜਾਣੀਆਂ ਚਾਹੀਦੀਆਂ ਉਹਨਾਂ ਦੀਆਂ ਕੀਮਤਾਂ ਜਾਨਾਂ ਦੇਸ਼ ਲਈ ਮਹਾਨ ਬਲੀਦਾਨ ਹਨ ।
ਬਡਹੇੜੀ ਨੇ ਆਖਿਆ ਕਿ ਦੇਸ਼ ਦੀ ਮੋਦੀ ਸਰਕਾਰ ਨੂੰ ਜਲਦੀ ਸਖਤ ਫੈਸਲਾ ਲੈਣਾ ਚਾਹੀਦਾ ਹੈ ਤਾਂ ਜੋ ਪਾਕਿਸਤਾਨ ਨੂੰ ਸਬਕ ਸਿਖਾਇਆ ਜਾ ਸਕੇ ਅਤੇ ਸ਼ਹੀਦਾਂ ਦੀਆਂ ਪਵਿੱਤਰ ਆਤਮਾਵਾਂ ਨੂੰ ਸ਼ਾਂਤੀ ਮਿਲ ਸਕੇ ਅਤੇ ਦੇਸ਼ ਦੀਆਂ ਫੌਜਾਂ ਦੇ ਹੌਂਸਲੇ ਬੁਲੰਦ ਰਹਿਣ । ਪਾਕਿਸਤਾਨ ਦੀਆਂ ਘਟੀਆ ਹਰਕਤਾਂ ਨੂੰ ਵਿਰਾਮ ਦਿਵਾਉਣ ਲਈ ਸਖਤੀ ਬਹੁਤ ਜਰੂਰੀ ਹੈ ।ਆਲ ਇੰਡੀਆ ਜੱਟ ਮਹਾਂ ਸਭਾ ਸ਼ਹੀਦਾਂ ਨੂੰ ਸਲਾਮ ਕਰਦੀ ਹੈ ਅਤੇ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਹੈ ਕਿ ਸ਼ਹੀਦਾਂ ਦੀਆਂ ਆਤਮਾਵਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰਾਂ ਅਤੇ ਸਬੰਧੀਆਂ ਨੂੰ ਇਹ ਦੁੱਖ ਬਰਦਾਸ਼ਤ ਕਰਨ ਦਾ ਬਲ ਬਖਸ਼ੇ ।