ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਅਤੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਲਈ ਕਾਂਗਰਸ ਪਾਰਟੀ ਦੀ ਟਿਕਟ ਲਈ ਦਾਅਵੇਦਾਰ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈੱਸ ਬਿਆਨ ਰਾਹੀਂ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਕੀਤੀ ਗਿਆ 2019 ਲਈ ਪਾਸ ਕੀਤਾ ਗਿਆ ਬਜਟ ਲੋਕ ਪੱਖੀ ਹੈ ਪੈਟਰੋਲ ਪੰਜ ਰੁਪਏ ਪ੍ਰਤੀ ਲੀਟਰ ਸਸਤਾ ਕੀਤਾ ਗਿਆ ਹੈ ਅਤੇ ਡੀਜ਼ਲ ਦੀ ਕੀਮਤ ਇੱਕ ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ ਇਸ ਨਾਲ ਗਰੀਬ ਮਜ਼ਦੂਰ ਅਤੇ ਕਿਸਾਨ ਵਰਗ ਨੂੰ ਵੱਡਾ ਲਾਭ ਮਿਲੇਗਾ ਅਤੇ ਪੰਜਾਬ ਦੇ ਪੈਟਰੋਲ ਪੰਪ ਮਾਲਕਾਂ ਨੂੰ ਲਾਭ ਪਹੁੰਚੇਗਾ ਕਿਉਂ ਕਿ ਪੰਜਾਬ ਦੇ ਬਾਰਡਰ ਹਰਿਆਣਾ,ਰਾਜਸਥਾਨ,ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਨਾਲ ਲਗਦੇ ਪੰਪ ਮਾਲਕਾਂ ਨੂੰ ਨੁਕਸਾਨ ਹੁੰਦਾ ਸੀ ਉਪਰੋਕਤ ਰਾਜਾਂ ਵਿੱਚ ਕੀਮਤਾਂ ਘੱਟ ਹੋਣ ਕਰਕੇ ਲੋਕ ਗੁਆਂਢੀ ਸੂਬਿਆਂ ਦੇ ਪੰਪਾਂ ਤੋਂ ਤੇਲ ਦੀ ਖਰੀਦ ਕਰਦੇ ਹਨ ਹੁਣ ਪੰਜਾਬ ਸਰਕਾਰ ਵੱਲੋਂ ਕੀਮਤਾਂ ਵਿੱਚ ਕਟੌਤੀ ਕਰਨ ਨਾਲ ਸਮਾਜ ਭਲਾਈ ਦਾ ਵੱਡਾ ਫੈਸਲਾ ਕੀਤਾ ਗਿਆ ਹੈ ਜਿਸ ਦਾ ਪੰਜਾਬ ਵਾਸੀਆਂ ਨੂੰ ਬਹੁਤ ਫਾਇਦਾ ਹੋਵੇਗਾ ਕੁੱਲ ਮਿਲਾ ਕੇ ਬਜਟ ਲੋਕ ਪੱਖੀ ਹੈ ਅਤੇ ਸਲਾਹੁਣਯੋਗ ਹੈ ।ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਕੌਮੀ ਪ੍ਰਧਾਨ ਆਲ ਇੰਡੀਆ ਜੱਟ ਮਹਾਂ ਸਭਾ ਦੀ ਵਿਸ਼ੇਸ਼ ਤੌਰ ਤੇ ਸਰਾਹਨਾ ਕਰਨੀ ਸਾਰੇ ਸੂਬਾ ਵਾਸੀਆਂ ਦਾ ਫਰਜ਼ ਬਣਦਾ ਹੈ ।
ਸੰਗਰੂਰ ਜੇਲ੍ਹ ‘ਚ ਕੈਦੀਆਂ ਵਿਚਾਲੇ ਖੂਨੀ ਝੜਪ, 2 ਦੀ ਮੌਤ
ਸੰਗਰੂਰ ਜੇਲ੍ਹ 'ਚ ਕੈਦੀਆਂ ਵਿਚਾਲੇ ਖੂਨੀ ਝੜਪ, 2 ਦੀ ਮੌਤ ਚੰਡੀਗੜ੍ਹ, 19ਅਪ੍ਰੈਲ(ਵਿਸ਼ਵ ਵਾਰਤਾ)- ਸੰਗਰੂਰ ਜੇਲ੍ਹ ਵਿੱਚ ਕੈਦੀਆਂ ਵਿਚਾਲੇ ਖੂਨੀ ਝੜਪ...