ਐਸ. ਏ. ਐਸ. ਨਗਰ, 19 ਫਰਵਰੀ- ਪਿਛਲੇ ਦਿਨੀਂ ਪੁਲਵਾਮਾਂ ਵਿਖੇ ਹੋਏ ਦਹਿਸ਼ਤੀ ਹਮਲੇ ਤੋਂ ਬਾਅਦ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਗੁਆਂਢੀ ਰਾਜਾਂ ਦੇ ਸ਼ਹਿਰਾਂ ਅੰਬਾਲਾ ਅਤੇ ਦੇਹਰਾਦੂਨ ਆਦਿ ਵੱਖ-ਵੱਖ ਥਾਵਾਂ ਤੋਂ 125 ਦੇ ਕਰੀਬ ਕਸ਼ਮੀਰੀ ਵਿਦਿਆਰਥੀ ਮੋਹਾਲੀ ਪੁੱਜੇ ਸਨ, ਜਿਨ•ਾਂ ਨੂੰ ਜ਼ਿਲ•ਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਗੁਰਪ੍ਰੀਤ ਕੌਰ ਸਪਰਾ ਅਤੇ ਐਸ. ਐਸ. ਪੀ. ਸ਼੍ਰੀ ਹਰਚਰਨ ਸਿੰਘ ਭੁੱਲਰ ਵੱਲੋਂ ਸੁਰੱਖਿਆ ਦਾ ਭਰੋਸਾ ਦਿੱਤਾ ਗਿਆ ਸੀ।
ਜ਼ਿਲ•ਾ ਪੁਲਸ ਮੁਖੀ ਸ਼੍ਰੀ ਭੁੱਲਰ ਨੇ ਵਿਸ਼ੇਸ਼ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਹਰੋਂ ਆਏ 125 ਕਸ਼ਮੀਰੀ ਵਿਦਿਆਰਥੀਆਂ ਨੂੰ ਪੁਲਸ ਸੁਰੱਖਿਆ ਹੇਠ ਜੰਮੂ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਜ਼ਿਲ•ੇ ਵਿੱਚ ਪੂਰਨ ਤੌਰ ‘ਤੇ ਅਮਨ ਤੇ ਸ਼ਾਂਤੀ ਕਾਇਮ ਹੈ। ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਾੜੇ ਅਨਸਰਾਂ ਦੇ ਬਹਿਕਾਵੇ ਵਿੱਚ ਨਾ ਆਉਣ ਅਤੇ ਜ਼ਿਲ•ੇ ਵਿੱਚ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਵਿਚ ਪ੍ਰਸ਼ਾਸਨ ਨੂੰ ਸਹਿਯੋਗ ਦੇਣ।
ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ
ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ -24 ਪਿੰਡਾਂ 'ਚ ਭਾਜਪਾ...