ਚੰਡੀਗੜ, 8 ਮਾਰਚ-ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਪੰਜਾਬ ਦੇ ਵਿਕਾਸ ਵਿੱਚ ਯੋਗਦਾਨ ਪਾਉਣ ਵਾਲੀਆਂ ਅਤੇ ਵੱਖ ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸੂਬੇ ਦੀਆਂ 100 ਔਰਤਾਂ ਦਾ ਸਨਮਾਨ ਕਰਨ ਦਾ ਫੈਸਲਾ ਕੀਤਾ ਹੈ।
ਇਸ ਬਾਰੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਇਸ ਦੁਨੀਆ ਨੂੰ ਬਿਹਤਰ ਬਨਾਉਣ ਵਿੱਚ ਔਰਤਾਂ ਵੱਡਾ ਯੋਗਦਾਨ ਪਾ ਰਹੀਆਂ ਹਨ ਅਤੇ ਉਨ•ਾਂ ਵੱਲੋਂ ਕੀਤੇ ਜਾ ਰਹੇ ਇਨ•ਾਂ ਕੰਮਾਂ ਨੂੰ ਪਛਾਣ ਦੇਣ ਲਈ ਉਨ•ਾਂ ਦਾ ਸਨਮਾਨ ਕਰਨ ਦੀ ਲੋੜ ਹੈ।
ਉਨ•ਾਂ ਕਿਹਾ ਕਿ ਇਹ ਸਨਮਾਨ ਉਨ•ਾਂ ਔਰਤਾਂ ਨੂੰ ਦਿੱਤਾ ਜਾਵੇਗਾ, ਜੋ ਸਿੱਖਿਆ, ਸਿਹਤ, ਉੱਦਮੀਕਰਨ, ਐਨ.ਜੀ.ਓ., ਅਧਿਆਪਨ, ਡਾਕਟਰੀ, ਸੰਗੀਤ, ਕਲਾ, ਸਾਹਿਤ, ਖੇਤੀਬਾੜੀ, ਸਵੈ-ਸਹਾਇਤਾ ਗਰੁੱਪ, ਪ੍ਰਸ਼ਾਸਨਿਕ ਸੇਵਾਵਾਂ, ਵਕਾਲਤ, ਪੱਤਰਕਾਰੀ ਅਤੇ ਖੇਡਾਂ ਦੇ ਖੇਤਰ ਵਿੱਚ ਨਾਮਣਾ ਖੱਟ ਰਹੀਆਂ ਹਨ। ਇਸ ਤੋਂ ਇਲਾਵਾ ਕਾਮਯਾਬੀ ਹਾਸਲ ਕਰਨ ਵਾਲੀਆਂ ਦਿਵਿਆਂਗ ਔਰਤਾਂ ਦਾ ਵੀ ਸਨਮਾਨ ਕੀਤਾ ਜਾਵੇਗਾ।
ਸ਼੍ਰੀਮਤੀ ਗੁਲਾਟੀ ਨੇ ਦੱਸਿਆ ਕਿ ਇਹ ਸਮਾਗਮ ਇਸ ਸਾਲ ਅਗਸਤ ਮਹੀਨੇ ਵਿੱਚ ਕਰਵਾਇਆ ਜਾਵੇਗਾ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਾਮਲ ਹੋਣਗੇ। ਅਗਲੇ ਸਾਲ ਤੋਂ ਇਹ ਸਮਾਗਮ ਹਰ ਸਾਲ ਕੌਮਾਂਤਰੀ ਮਹਿਲਾ ਦਿਵਸ ਮੌਕੇ ਕਰਵਾਇਆ ਜਾਵੇਗਾ।
ਸ਼ੰਭੂ ਸਟੇਸ਼ਨ ‘ਤੇ ਕਿਸਾਨਾਂ ਦਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ
ਸ਼ੰਭੂ ਸਟੇਸ਼ਨ 'ਤੇ ਕਿਸਾਨਾਂ ਦਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਚੰਡੀਗੜ੍ਹ, 19ਅਪ੍ਰੈਲ(ਵਿਸ਼ਵ ਵਾਰਤਾ) ਅੱਜ ਸ਼ੰਭੂ ਰੇਲਵੇ ਸਟੇਸ਼ਨ 'ਤੇ...