ਮੁਕੇਸ਼ ਅੰਬਾਨੀ ਦੇ ਬੇਟੇ ਦਾ ਵਿਆਹ ‘ਚ ਕਈ ਫਿਲਮੀ ਸਿਤਾਰਿਆਂ ਨੇ ਕੀਤੀ ਸ਼ਿਰਕਤ

22

ਮੁੰਬਈ, 9 ਮਾਰਚ – ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਵੱਡੇ ਬੇਟੇ ਆਕਾਸ਼ ਅੰਬਾਨੀ ਦਾ ਹੀਰਾ ਕਾਰੋਬਾਰੀ ਰਸੇਲ ਮਹਿਤਾ ਦੀ ਬੇਟੀ ਸ਼ਲੋਕਾ ਮਹਿਤਾ ਨਾਲ ਅੱਜ ਹੋਣ ਜਾ ਰਿਹਾ ਹੈ। ਇਸ ਵਿਆਹ ਸਮਾਗਮ ਵਿਚ ਸ਼ਿਰਕਤ ਕਰਨ ਲਈ ਬਾਲੀਵੁੱਡ ਦੀਆਂ ਹਸਤੀਆਂ, ਸਿਆਸਤਦਾਨਾਂ, ਵਪਾਰਕ ਹਸਤੀਆਂ ਤੋਂ ਇਲਾਵਾ ਦੁਨੀਆ ਭਰ ਦੀਆਂ ਮੰਨੀਆਂ-ਪ੍ਰਮੰਨੀਆਂ ਹਸਤੀਆਂ ਪਹੁੰਚ ਰਹੀਆਂ ਹਨ।

ਇਸ ਵਿਆਹ ਸਮਾਗਮ ਵਿਚ ਹਿੱਸਾ ਲੈਣ ਲਈ ਇੰਗਲੈਂਡ ਦੇ ਸਾਬਕਾ ਪ੍ਰਧਾਨ ਮੰਤਰੀ ਟੋਨੀ ਬਲੇਅਰ ਤੋਂ ਇਲਾਵਾ ਬਾਨ ਕੀ ਮੂਨ, ਅਭਿਨੇਤਾ ਆਮੀਰ ਖਾਨ, ਸ਼ਾਹਰੁਖ ਖਾਨ, ਰਣਬੀਰ ਕਪੂਰ, ਜੈੱਕੀ ਸ਼ਰੌਫ ਆਦਿ ਪਹੁੰਚੇ।