ਕ੍ਰਾਈਸਟਚਰਚ, 15 ਮਾਰਚ – ਨਿਊਜ਼ੀਲੈਂਡ ਦੇ ਕ੍ਰਾਈਸਟਚਰਚ ਸ਼ਹਿਰ ਵਿਚ ਅੱਜ ਸਵੇਰੇ 2 ਮਸਜਿਦਾਂ ਉਤੇ ਬੰਦੂਕਧਾਰੀਆਂ ਵਲੋਂ ਕੀਤੀ ਗਈ ਅੰਨੇਵਾਹ ਗੋਲੀਬਾਰੀ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 49 ਹੋ ਗਈ ਹੈ।
ਇਹ ਗੋਲੀਬਾਰੀ ਨਮਾਜ਼ ਅਦਾ ਕਰਨ ਲਈ ਆਏ ਲੋਕਾਂ ਉਪਰ ਕੀਤੀ ਗਈ ਅਤੇ ਨਿਊਜ਼ੀਲੈਂਡ ਮੀਡੀਆ ਦਾ ਕਹਿਣਾ ਹੈ ਕਿ ਹੁਣ ਤੱਕ 49 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਸ ਹਮਲਾਵਰ ਦਾ ਨਾਮ ਬ੍ਰੈਂਟਨ ਟੈਰੇਂਟ ਹੈ, ਜਿਸ ਨੇ ਫੇਸਬੁੱਕ ਉਤੇ ਲਾਈਵ ਹੋ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ।
ਇਸ ਦੌਰਾਨ ਇਸ ਹਮਲੇ ਵਿਚ ਕਈ ਲੋਕ ਗੰਭੀਰ ਰੂਪ ਵਿਚ ਜ਼ਖਮੀ ਵੀ ਹੋਏ ਹਨ, ਜਿਹਨਾਂ ਨੂੰ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ।
ਇਸ ਦੌਰਾਨ ਦੁਨੀਆ ਭਰ ਵਿਚ ਇਸ ਹਮਲੇ ਦੀ ਨਿਖੇਧੀ ਕੀਤੀ ਜਾ ਰਹੀ ਹੈ।