ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਅਤੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਲਈ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇ ਦਾਰ ਸਿੱਖ ਸਮਾਜ ਸੇਵਕ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈੱਸ ਬਿਆਨ ਰਾਹੀਂ ਬਾਦਲਕਿਆਂ ਦੀ ਕੋਝੀ ਸਿਆਸੀ ਖੇਡ ਬਣਾ ਕੇ ਮਨਜਿੰਦਰ ਸਿੰਘ ਸਿਰਸਾ ਜੋ ਦਾਹੜੀ ਰੰਗਣ ਦਾ ਆਦੀ ਹੈ ਨੂੰ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦਾ ਪ੍ਰਧਾਨ ਬਣਾ ਕੇ ਮਹਾਨ ਸਿੱਖ ਸੰਸਥਾ ਨੂੰ ਕਲੰਕਿਤ ਕਰ ਵਿਖਾਇਆ ਹੈ ਜੋ ਕਿ ਬਹੁਤ ਹੀ ਨਿੰਦਣਯੋਗ ਹੈ ।ਬਡਹੇੜੀ ਨੇ ਆਖਿਆ ਕਿ ਬਾਦਲਕਿਆਂ ਦਾ ਝੋਲ਼ੀ ਚੁੱਕ ਬਣ ਕੇ ਚੱਲਣ ਦਾ ਇਨਾਮ ਦੇਣ ਲਈ ਬਾਦਲਕਿਆਂ ਨੂੰ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਕਦਰ ਨਹੀਂ ।ਉਹਨਾਂ ਕਿਹਾਕਿ ਝੋਲ਼ੀ ਚੁੱਕ ਮੈਬਰ ਵੀ ਇਸ ਕਰਤੂਤ ਦੇ ਭਾਗੀਦਾਰ ਹਨ ਜਿਨ੍ਹਾਂ ਨੇ ਭੇਡਾਂ ਵਾਂਗ ਬਾਦਲਕਿਆਂ ਦੇ ਆਦੇਸ਼ ਦੀ ਪਾਲਣਾ ਕਰਦੇ ਹੋਏ ਇਸ ਦਾਹੜੀ ਰੰਗਣ ਵਾਲੇ ਉਮੀਦਵਾਰ ਨੂੰ ਵੋਟਾਂ ਪਾਈਆਂ ਹਨ।ਦਿੱਲੀ ਦੀਆਂ ਸਿੱਖ ਸੰਗਤਾਂ ਨੂੰ ਇਸ ਵਿਅਕਤੀ ਦੀ ਚੋਣ ਖਿਲਾਫ਼ ਡਟ ਕੇ ਆਵਾਜ਼ ਬੁਲੰਦ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ ਅਤੇ ਬਾਦਲਕਿਆਂ ਦੇ ਪੁਤਲੇ ਫੂਕਣੇ ਚਾਹੀਦੇ ਹਨ ।
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 25 ਅਪ੍ਰੈਲ, 2024 (ਵਿਸ਼ਵ...