ਐੱਚ.ਐੱਸ ਫੂਲਕਾ, ਗੌਤਮ ਗੰਭੀਰ ਸਮੇਤ ਵੱਖ-ਵੱਖ ਸਖਸ਼ੀਅਤਾਂ ‘ਪਦਮ ਸ਼੍ਰੀ’ ਐਵਾਰਡ ਨਾਲ ਸਨਮਾਨਿਤ

22

ਨਵੀਂ ਦਿੱਲੀ, 16 ਮਾਰਚ – ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਵੱਖ-ਵੱਖ ਸਖਸ਼ੀਅਤਾਂ ਦਾ ਪਦਮ ਸ਼੍ਰੀ ਅਤੇ ਪਦਮ ਵਿਭੂਸ਼ਣ ਐਵਾਰਡ ਨਾਲ ਸਨਮਾਨਿਤ ਕੀਤਾ।

ਰਾਸ਼ਟਰਪਤੀ ਭਵਨ ਵਿਚ ਆਯੋਜਿਤ ਇਸ ਸਮਾਗਮ ਦੌਰਾਨ ਐੱਚ.ਐੱਸ ਫੂਲਕਾ ਨੂੰ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।

ਇਸ ਤੋਂ ਇਲਾਵਾ ਕ੍ਰਿਕਟਰ ਗੌਤਮ ਗੰਭੀਰ, ਅਭਿਨੇਤਾ ਮਨੋਜ ਵਾਜਪਾਈ ਨੂੰ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।