ਪਣਜੀ, 18 ਮਾਰਚ – ਮਨੋਹਰ ਪਰਿਕਰ, ਜਿਹਨਾਂ ਦਾ ਬੀਤੀ ਕੱਲ੍ਹ ਦੇਹਾਂਤ ਹੋ ਗਿਆ, ਦਾ ਅੱਜ ਗੋਆ ਦੀ ਰਾਜਧਾਨੀ ਪਣਜੀ ਵਿਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ।
ਇਸ ਦੌਰਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਵੱਖ-ਵੱਖ ਆਗੂਆਂ ਨੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਦੱਸਣਯੋਗ ਹੈ ਕਿ ਮਨੋਹਰ ਪਰਿਕਰ ਗੋਆ ਦੇ 4 ਵਾਰ ਮੁੱਖ ਮੰਤਰੀ ਰਹਿ ਚੁਕੇ ਹਨ, ਜਦਕਿ ਉਹਨਾਂ ਨੇ ਦੇਸ਼ ਦੇ ਰੱਖਿਆ ਮੰਤਰੀ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾਈਆਂ.