ਨੂਰਪੁਰ ਬੇਦੀ, 18 ਮਾਰਚ – ਨੂਰਪੁਰ ਬੇਦੀ ‘ਚ ਅੱਜ ਵੱਡਾ ਹਾਦਸਾ ਵਾਪਰ ਗਿਆ, ਜਦੋਂ ਇਕ ਝੁੱਗੀ ਨੂੰ ਅੱਗ ਲੱਗਣ ਕਾਰਨ 1 ਬੱਚੇ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਇਸ ਝੁੱਗੀ ਵਿਚ 3 ਬੱਚੇ ਸਨ, ਜਿਹਨਾਂ ਵਿਚੋਂ ਇਕ ਬੱਚੇ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹਨਾਂ ਬੱਚਿਆਂ ਦੇ ਮਾਤਾ-ਪਿਤਾ ਇਥੇ ਮੌਜੂਦ ਨਹੀਂ ਸਨ, ਜਿਸ ਕਾਰਨ ਇਹ ਘਟਨਾ ਵਾਪਰ ਗਈ।