ਚੰਡੀਗੜ•, 19 ਮਾਰਚ: ਲੋਕ ਸਭਾ ਚੋਣਾਂ ਦੇ ਐਲਾਨ ਹੋਣ ਉਪਰੰਤ ਸੂਬੇ ਵਿੱਚ ਲਾਗੂ ਹੋਏ ਆਦਰਸ਼ ਚੋਣ ਜ਼ਾਬਤੇ ਦੌਰਾਨ ਮਿਤੀ 18 ਮਾਰਚ 2019 ਤੱਕ ਕੁਲ 64.63 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀਆਂ ਗਈ ਹੈ। ਇਸ ਦੌਰਾਨ 1.70 ਦੀ ਕਰੋੜ ਨਗਦ ਰਾਸ਼ੀ ਵੀ ਜਬਤ ਕੀਤੀ ਗਈ ਹੈ।
ਡਾ. ਰਾਜੂ ਨੇ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਵੱਖ ਵੱਖ ਸਰਵਾਈਲੈਂਸ ਟੀਮਾਂ ਵੱਲੋਂ 62697 ਲੀਟਰ ਸ਼ਰਾਬ ਫੜੀ ਗਈ ਹੈ ਜਿਸ ਦੀ ਕੀਮਤ 2 ਕਰੋੜ ਰੁਪਏ ਬਣਦੀ ਹੈ ।ਉਨ•ਾਂ ਦੱਸਿਆ ਇਸੇ ਤਰ•ਾਂ ਸੂਬੇ ਵਿੱਚ 1530 ਕਿਲੋ ਗਰਾਮ ਨਸ਼ੀਲੇ ਪਦਾਰਥ ਵੀ ਫੜ•ੇ ਗਏ ਹਨ, ਜਿਨ•ਾਂ ਦੀ ਕੀਮਤ 60.93 ਕਰੋੜ ਬਣਦੀ ਹੈ।ਇਸ ਤੋਂ ਇਲਾਵਾ ਸੂਬੇ ਵਿੱਚ 1.70 ਕਰੋੜ ਰੁਪਏ ਦੀ ਨਕਦ ਆਦਰਸ਼ ਚੋਣ ਜ਼ਾਬਤੇ ਦੇ ਮੱਦੇਨਜਰ ਰਾਜ ਵਿੱਚ 2064 ਅਤਿ ਸੰਵੇਦਨਸ਼ੀਲ ਸਥਾਨਾਂ ਦੀ ਪਹਿਚਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਸੂਬੇ ਵਿੱਚ 1912 ਅਜਿਹੇ ਲੋਕਾਂ ਦੀ ਪਹਿਚਾਣ ਕੀਤੀ ਹੈ ਜੋ ਕਿ ਅਮਨ ਅਮਾਨ ਵਿਚ ਖਲਲ ਪਾ ਸਕਦੇ ਹਨ, ਜਿਨ•ਾਂ ਵਿਚੋਂ 622 ਖ਼ਿਲਾਫ਼ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਬਾਕੀ ਰਹਿੰਦੇ ਵਿਅਕਤੀਆਂ ਖ਼ਿਲਾਫ਼ ਜਲਦ ਕਾਰਵਾਈ ਕਰ ਦਿੱਤੀ ਜਾਵੇਗੀ।
ਉਨ•ਾਂ ਦੱਸਿਆ ਕਿ ਇਸੇ ਤਰ•ਾਂ ਸੁਰੱਖਿਆ ਦੀ ਦ੍ਰਿਸ਼ਟੀ ਤੋਂ ਕਾਰਵਾਈ ਕਰਦਿਆਂ 595 ਲੋਕਾਂ ਖ਼ਿਲਾਫ਼ ਅਹਿਤਿਆਤਨ ਕਾਰਵਾਈ ਅਮਲ ਵਿੱਚ ਲਿਆਂਦੀ ਹੈ।ਸੂਬੇ ਵਿੱਚ ਇਸ ਸਮੇਂ ਗ਼ੈਰ ਜ਼ਮਾਨਤੀ ਵਾਰੰਟ ਦੇ 1087 ਮਾਮਲੇ ਕਾਰਵਾਈ ਅਧੀਨ ਹਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 976 ਲੋਕਾਂ ਖ਼ਿਲਾਫ਼ ਗ਼ੈਰ ਜ਼ਮਾਨਤੀ ਵਾਰੰਟ ਅਧੀਨ ਕਾਰਵਾਈ ਕੀਤੀ ਗਈ ਹੈ।
ਮੁੱਖ ਚੋਣ ਅਫਸਰ ਨੇ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ 233949 ਲਾਈਸੈਂਸੀ ਹਥਿਆਰ ਜਮ•ਾਂ ਹੋ ਚੁਕੇ ਹਨ ਅਤੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 137 ਗ਼ੈਰ ਲਾਈਸੈਂਸੀ ਹਥਿਆਰ ਫੜ•ੇ ਗਏ ਹਨ।
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ,...