ਚੰਡੀਗੜ੍ਹ, 2 ਅਪ੍ਰੈਲ (ਵਿਸ਼ਵ ਵਾਰਤਾ)– ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਬਠਿੰਡਾ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਫਿਰੋਜ਼ਪੁਰ ਹਲਕੇ ਤੋਂ ਉਮੀਦਵਾਰ ਬਣਾਏ ਜਾਣ ਦੀ ਸੰਭਾਵਨਾ ਹੈ।
ਭਰੋਸੇਯੋਗ ਸੂਤਰਾਂ ਨੇ ਦੱਸਿਆ ਕਿ ਪਾਰਟੀ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ ਬਠਿੰਡਾ ਅਤੇ ਹਰਸਿਮਰਤ ਕੌਰ ਬਾਦਲ ਦਾ ਨਾਮ ਫਿਰੋਜ਼ਪੁਰ ਹਲਕੇ ਲਈ ਤੈਅ ਹੋ ਚੁੱਕਾ ਹੈ, ਜਿਸ ਸਬੰਧੀ ਐਲਾਨ ਜਲਦ ਕਰ ਦਿੱਤਾ ਜਾਵੇਗਾ।