ਚੰਡੀਗੜ੍ਹ, 2 ਅਪ੍ਰੈਲ – ਲੋਕ ਸਭਾ ਚੋਣਾਂ ਲਈ ਪੰਜਾਬ ਦੇ ਉਮੀਦਵਾਰਾਂ ਦੇ ਨਾਮ ਤੈਅ ਕਰਨ ਲਈ ਅੱਜ ਦਿੱਲੀ ਵਿਚ ਕੇਂਦਰੀ ਚੋਣ ਕਮੇਟੀ ਦੀ ਅਹਿਮ ਬੈਠਕ ਹੋਈ। ਸੂਤਰਾਂ ਅਨੁਸਾਰ ਇਸ ਬੈਠਕ ਵਿਚ ਜਿਹੜੇ ਉਮੀਦਵਾਰਾਂ ਦੇ ਨਾਮਾਂ ਉਤੇ ਮੋਹਰ ਲਾਈ ਗਈ, ਉਹਨਾਂ ਵਿਚ ਪਟਿਆਲਾ ਤੋਂ ਪਰਨੀਤ ਕੌਰ, ਜਲੰਧਰ ਤੋਂ ਸੰਤੋਖ ਚੌਧਰੀ, ਗੁਰਦਾਸਪੁਰ ਤੋਂ ਸੁਨੀਲ ਜਾਖੜ, ਅੰਮ੍ਰਿਤਸਰ ਤੋਂ ਗੁਰਜੀਤ ਔਜਲਾ, ਲੁਧਿਆਣਾ ਤੋਂ ਰਵਨੀਤ ਬਿੱਟੂ ਅਤੇ ਹੁਸ਼ਿਆਰਪੁਰ ਤੋਂ ਰਾਜਕੁਮਾਰ ਚਭੇਵਾਲ ਸ਼ਾਮਿਲ ਹਨ।
ਇਸ ਤੋਂ ਇਲਾਵਾ ਚੰਡੀਗੜ੍ਹ ਤੋਂ ਪਵਨ ਬਾਂਸਲ ਨੂੰ ਉਮੀਦਵਾਰ ਤੈਅ ਕੀਤਾ ਗਿਆ ਹੈ। ਇਹਨਾਂ ਦੇ ਨਾਮਾਂ ਦਾ ਐਲਾਨ ਅੱਜ ਰਾਤ ਕੀਤੇ ਜਾਣ ਦੀ ਸੰਭਾਵਨਾ ਹੈ।