ਚੰਡੀਗੜ, ਅਪ੍ਰੈਲ 3: ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਪੰਜਾਬ ਸਰਕਾਰ ਦੇ ਹਰ ਮਹੀਨੇ ਦੀ 20 ਤਾਰੀਕ ਨੂੰ ਲਗਾਏ ਜਾਂਦੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਸਬੰਧੀ ਕੈਂਪ ਨੂੰ ਲਗਾਉਣ ‘ਤੇ ਅਦਰਸ਼ ਚੋਣ ਜ਼ਾਬਤਾ ਲਾਗੂ ਰਹਿਣ ਤੱਕ ਰੋਕ ਲਗਾ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਇਹ ਫੈਸਲਾ ਅਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੇ ਮੱਦੇਨਜਰ ਲਿਆ ਗਿਆ ਹੈ ਅਤੇ ਇਹ ਹੁਕਮ ਲੋਕ ਸਭਾ ਚੋਣਾਂ ਦੀ ਪ੍ਰਕ੍ਰਿਆ ਮੁਕੰਮਲ ਹੋਣ ਤੱਕ ਲਾਗੂ ਰਹਿਣਗੇ।
ਭਾਜਪਾ ਨੇ ਪਿਛਲੇ 10 ਸਾਲਾਂ ‘ਚ ਅਜਿਹਾ ਕੁਝ ਨਹੀਂ ਕੀਤਾ, ਜਿਸ ਦਾ ਜਨਤਾ ਚੋਣਾਂ ‘ਚ ਮੂੰਹ ਤੋੜਵਾਂ ਜਵਾਬ ਦੇਵੇਗੀ: ਮਨੀਸ਼ ਤਿਵਾੜੀ
ਚੰਡੀਗੜ੍ਹ 25 ਅਪ੍ਰੈਲ( ਵਿਸ਼ਵ ਵਾਰਤਾ )-ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਨੰਦਿਤਾ ਹੁੱਡਾ ਨੇ ਅੱਜ ਰਾਜੀਵ ਗਾਂਧੀ ਕਾਂਗਰਸ ਭਵਨ, ਸੈਕਟਰ 35,...