ਸ਼੍ਰੋਮਣੀ ਅਕਾਲੀ ਦਲ ਨੇ ਪਰਮਿੰਦਰ ਸਿੰਘ ਢੀਂਡਸਾ ਨੂੰ ਸੰਗਰੂਰ ਤੋਂ ਉਮੀਦਵਾਰ ਐਲਾਨਿਆ

80


ਚੰਡੀਗੜ, 5 ਅਪ੍ਰੈਲ (ਵਿਸਵ ਵਾਰਤਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅਹਿਮ ਐਲਾਨ ਕਰਦੇ ਹੋਏ ਲੋਕ ਸਭਾ ਹਲਕਾ ਸੰਗਰੂਰ ਤੋਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪਾਰਟੀ ਦੇ ਜਨਰਲ ਸਕੱਤਰ ਸ. ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਹੈ