ਚੰਡੀਗੜ, 5 ਅਪ੍ਰੈਲ: ਭਾਰਤੀ ਚੋਣ ਕਮਿਸ਼ਨ ਨੇ ਅੱਜ ਇੱਕ ਪੱਤਰ ਜਾਰੀ ਕਰਕੇ ਪੰਜਾਬ ਦੇ ਮੁੱਖ ਮੰਤਰੀ, ਕੈਬਨਿਟ ਮੰਤਰੀ, ਐਮ.ਪੀ./ਐਮ.ਐਲ.ਏ ਅਤੇ ਹੋਰ ਰਾਜਨੀਤਿਕ ਸ਼ਖਸ਼ੀਅਤਾਂ ਨੂੰ ਜਲਿਆਂਵਾਲਾ ਬਾਗ ਸਾਕਾ ਸਮਾਗਮ ਵਿੱਚ ਸ਼ਮੂਲੀਅਤ ਕਰਨ ਨੂੰ ਪ੍ਰਵਾਨਗੀ ਦੇਣ ਲਈ ਇੱਕ ਪੱਤਰ ਜਾਰੀ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੀਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐੱਸ. ਕਰੁਣਾਂ ਰਾਜੂ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਮੁੱਖ ਮੰਤਰੀ, ਕੈਬਨਿਟ ਮੰਤਰੀ, ਐਮ.ਪੀ./ਐਮ.ਐਲ.ਏ ਅਤੇ ਹੋਰ ਰਾਜਨੀਤਿਕ ਸ਼ਖਸ਼ੀਅਤਾਂ ਜਲਿਆਂਵਾਲਾ ਬਾਗ ਸਾਕਾ ਯਾਦਗਾਰੀ ਸਮਾਗਮ ਵਿੱਚ ਸ਼ਮੂਲੀਅਤ ਕਰ ਸਕਦੇ ਹਨ, ਪ੍ਰੰਤੂ ਉਹ ਆਪਣੇ ਭਾਸ਼ਣਾਂ ਨੂੰ ਸਿਰਫ਼ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਦੀ ਪ੍ਰਾਪਤੀਆਂ ਦਾ ਹੀ ਜ਼ਿਕਰ ਕਰ ਸਕਦੇ ਹਨ ਅਤੇ ਕਿਸੇ ਵੀ ਹਾਲਾਤ ਵਿੱਚ ਇਸ ਮੰਚ ਦੀ ਵਰਤੋਂ ਰਾਜਨੀਤਿਕ ਲਾਹਾ ਲੈਣ ਲਈ ਨਹੀਂ ਕੀਤੀ ਜਾ ਸਕਦੀ।
ਪੰਜਾਬ ਪੁਲਿਸ ਵੱਲੋਂ ਅਮਰੀਕਾ-ਅਧਾਰਤ ਪਵਿਤਰ-ਹੁਸਨਦੀਪ ਗੈਂਗ ਦੀ ਹਮਾਇਤ ਪ੍ਰਾਪਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼; ਪਿਸਤੌਲ, ਫਾਰਚੂਨਰ ਕਾਰ ਸਮੇਤ ਗੈਂਗ ਦੇ ਤਿੰਨ ਮੈਂਬਰ ਕਾਬੂ
ਪੰਜਾਬ ਪੁਲਿਸ ਵੱਲੋਂ ਅਮਰੀਕਾ-ਅਧਾਰਤ ਪਵਿਤਰ-ਹੁਸਨਦੀਪ ਗੈਂਗ ਦੀ ਹਮਾਇਤ ਪ੍ਰਾਪਤ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼; ਪਿਸਤੌਲ, ਫਾਰਚੂਨਰ ਕਾਰ ਸਮੇਤ ਗੈਂਗ ਦੇ...