ਨਵੀਂ ਦਿੱਲੀ, 6 ਅਪ੍ਰੈਲ – ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਅੱਜ ਪੰਜਾਬ ਲਈ 3 ਹੋਰ ਉਮੀਦਵਾਰ ਐਲਾਨ ਦਿੱਤੇ ਹਨ, ਜਿਹਨਾਂ ਦਾ ਵੇਰਵਾ ਇਸ ਪ੍ਰਕਾਰ ਹੈ-
ਖਡੂਰ ਸਾਹਿਬ ਤੋਂ ਜਸਬੀਰ ਸਿੰਘ ਗਿੱਲ (ਡਿੰਪਾ), ਫਤਿਹਗੜ੍ਹ ਸਾਹਿਬ (ਐੱਸ.ਸੀ) ਤੋਂ ਡਾ. ਅਮਰ ਸਿੰਘ ਅਤੇ ਫਰੀਦਕੋਟ (ਐੱਸ.ਸੀ) ਤੋਂ ਮੁਹੰਮਦ ਸਦੀਕ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਇਸ ਤੋਂ ਇਲਾਵਾ ਬਿਹਾਰ ਦੀ ਪਟਨਾ ਸਾਹਿਬ ਸੀਟ ਤੋਂ ਸ਼ਤਰੂਘਨ ਸਿਨਹਾ, ਜੋ ਕਿ ਅੱਜ ਹੀ ਕਾਂਗਰਸ ਵਿਚ ਸ਼ਾਮਿਲ ਹੋਏ ਹਨ, ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਹਿਮਾਚਲ ਪ੍ਰਦੇਸ਼ ਦੀ ਹਮੀਰਪੁਰ ਸੀਟ ਤੋਂ ਰਾਮ ਲਾਲ ਠਾਕੁਰ ਨੂੰ ਉਮੀਦਵਾਰ ਐਲਾਨਿਆ ਹੈ।