ਚੰਡੀਗੜ•, 6 ਅਪ੍ਰੈਲ : ਭਾਰਤੀ ਚੋਣ ਕਮਿਸ਼ਨ ਨੇ ਅੱਜ ਇਕ ਹੁਕਮ ਜਾਰੀ ਕਰਕੇ ਬੀ. ਸ੍ਰੀਨਿਵਾਸਨ, ਆਈ.ਏ.ਐਸ. ਨੂੰ ਬਠਿੰਡਾ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮ ਅਨੁਸਾਰ ਬੀ. ਸ੍ਰੀਨਿਵਾਸਨ, ਆਈ.ਏ.ਐਸ. (ਪੰਜਾਬ-2011) ਨੂੰ ਬਠਿੰਡਾ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ। ਸ੍ਰੀ ਬੀ. ਸ੍ਰੀਨਿਵਾਸਨ ਮੌਜੂਦਾ ਸਮੇ ਤੇਲੰਗਾਨਾ ਵਿਖੇ ਲੋਕ ਸਭਾ ਚੋਣਾਂ ਦੇ ਮੱਦੇਨਜਰ ਜਨਰਲ ਅਬਜ਼ਰਵਰ ਵਜੋਂ ਸੇਵਾ ਨਿਭਾ ਰਹੇ ਹਨ।
ਉਨ•ਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਸ੍ਰੀ ਕੁਮਾਰ ਰਾਹੁਲ, ਆਈ.ਏ.ਐਸ. ਨੂੰ ਤੁਰੰਤ ਤੇਲੰਗਾਨਾ ਵਿਖੇ ਲੋਕ ਸਭਾ ਚੋਣਾਂ ਦੇ ਮੱਦੇਨਜਰ ਜਨਰਲ ਅਬਜ਼ਰਵਰ ਵਜੋਂ ਜ਼ਿਮੇਵਾਰੀ ਸੰਭਾਲ ਲੈਣ ਅਤੇ ਸ੍ਰੀ ਬੀ. ਸ੍ਰੀਨਿਵਾਸਨ ਨੂੰ ਰਿਲੀਵ ਕਰਨ ਲਈ ਕਿਹਾ ਗਿਆ ਹੈ। ਦੋਵਾਂ ਅਧਿਕਾਰੀਆਂ ਨੂੰ ਹੁਕਮਾਂ ਦੀ ਪਾਲਣਾ ਸਬੰਧੀ ਰਿਪੋਰਟ ਭੇਜਣ ਲਈ ਵੀ ਕਿਹਾ ਗਿਆ ਹੈ।
ਡਾ. ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਉਕਤ ਫੈਸਲਾ 16 ਜਨਵਰੀ, 2019 ਨੂੰ ਅਧਿਕਾਰੀਆਂ ਦੀਆਂ ਬਦਲਿਆਂ/ਤਾਇਨਾਤੀਆਂ ਬਾਰੇ ਜ਼ਾਰੀ ਹਦਾਇਤਾਂ ਦੇ ਮੱਦੇਨਜਰ ਲਿਆ ਗਿਆ ਹੈ ਅਤੇ ਸ੍ਰੀ ਪਰਨੀਤ ਭਾਰਦਵਾਜ ਨੂੰ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਿਖੇ ਰਿਪੋਰਟ ਕਰਨ ਦੀ ਹਦਾਇਤ ਕੀਤੀ ਗਈ ਹੈ।
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ,...