ਭਾਰਤੀ ਚੋਣ ਕਮਿਸ਼ਨ ਵੱਲੋਂ 269 ਪੁਲਿਸ ਅਧਿਕਾਰੀਆਂ ਦੀ ਤਾਇਨਾਤੀ ਨੂੰ ਪ੍ਰਵਾਨਗੀ

22


ਚੰਡੀਗੜ, ਅਪ੍ਰੈਲ 9: ਭਾਰਤੀ ਚੋਣ ਕਮਿਸ਼ਨ ਨੇ ਅੱਜ 269 ਪੁਲਿਸ ਅਧਿਕਾਰੀਆਂ ਦੀ ਤਾਇਨਾਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ. ਕਰੁਣਾ. ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ ਇਹ ਪ੍ਰਵਾਨਗੀ ਪੰਜਾਬ ਸਰਕਾਰ ਵੱਲੋਂ ਪੰਜਾਬ ਬਿਊਰੋ ਆਫ ਇਨਵੈਸਟੀਗੇਸ਼ਨ ਲਈ ਸਥਾਪਤ ਕੀਤੇ ਗਏ ਵੱਖਰੇ ਇਨਵੈਸਟੀਗੇਸ਼ਨ ਕਾਰਡਰ ਵਿੱਚ 269 ਪੁਲਿਸ ਅਧਿਕਾਰੀਆਂ ਦੀ ਤਾਇਨਾਤੀ ਲਈ ਮੰਗੀ ਗਈ ਕਲੈਰੀਫਿਕੇਸ਼ਨ ਦੇ ਜਵਾਬ ਵਿੱਚ ਦਿੱਤੀ ਹੈ।