ਚੋਣ ਕਮਿਸ਼ਨ ਵੱਲੋਂ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਦਾ ਤਬਾਦਲਾ

81

ਚੰਡੀਗੜ, 10 ਅਪ੍ਰੈਲ –ਭਾਰਤੀ ਚੋਣ ਕਮਿਸ਼ਨ ਨੇ ਅੱਜ ਇਕ ਹੁਕਮ ਜਾਰੀ ਕਰਕੇ ਕੁਮਾਰ ਸੌਰਭ ਰਾਜ, ਆਈ.ਏ.ਐਸ. ਨੂੰ ਪ੍ਰਬੰਧਕੀ ਅਧਾਰ ‘ਤੇ ਫਰੀਦਕੋਟ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮ ਅਨੁਸਾਰ ਕੁਮਾਰ ਸੌਰਭ ਰਾਜ, ਆਈ.ਏ.ਐਸ. (ਪੰਜਾਬ-2011) ਨੂੰ ਫਰੀਦਕੋਟ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਹੈ। ਸ੍ਰੀ ਕੁਮਾਰ ਸੌਰਭ ਰਾਜ ਮੌਜੂਦਾ ਸਮੇ ਲੋਕ ਸਭਾ ਚੋਣਾਂ ਦੇ ਮੱਦੇਨਜਰ ਜਨਰਲ ਅਬਜ਼ਰਵਰ ਵਜੋਂ ਸੇਵਾ ਨਿਭਾ ਰਹੇ ਹਨ।

ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਸ੍ਰੀ ਗੁਰਲਵਲੀਨ ਸਿੰਘ ਸਿੱਧੂ, ਆਈ.ਏ.ਐਸ. ਤੁਰੰਤ ਲੋਕ ਸਭਾ ਚੋਣਾਂ ਦੇ ਮੱਦੇਨਜਰ ਜਨਰਲ ਅਬਜ਼ਰਵਰ ਵਜੋਂ ਜ਼ਿਮੇਵਾਰੀ ਨਿਭਾ ਰਹੇ ਸ੍ਰੀ ਕੁਮਾਰ ਸੌਰਭ ਰਾਜ ਦੀ ਥਾਂ ਲੈਣ ਦੇ ਹੁਕਮ ਦਿੰਦਿਆ ਸ੍ਰੀ ਕੁਮਾਰ ਸੌਰਭ ਰਾਜ ਨੂੰ ਰਿਲੀਵ ਕਰਨ ਲਈ ਕਿਹਾ ਗਿਆ ਹੈ। ਦੋਵਾਂ ਅਧਿਕਾਰੀਆਂ ਨੂੰ ਹੁਕਮਾਂ ਦੀ ਪਾਲਣਾ ਸਬੰਧੀ ਰਿਪੋਰਟ ਭੇਜਣ ਲਈ ਵੀ ਕਿਹਾ ਗਿਆ ਹੈ।

ਡਾ. ਰਾਜੂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਕੰਮ ਦੀ ਦੇਖ-ਰੇਖ ਹੁਣ ਏ.ਡੀ.ਸੀ ਫਰੀਦਕੋਟ ਕਰਨਗੇ ਜਦੋਂ ਤੱਕ ਕਿ ਕੁਮਾਰ ਸੌਰਭ ਰਾਜ ਆਪਣੀ ਡਿਊਟੀ ਜੁਆਇਨ ਨਹੀਂ ਕਰਦੇ।