ਰਾਹੁਲ ਗਾਂਧੀ ਵੱਲੋਂ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ

10

ਚੰਡੀਗੜ/ਅੰਮ੍ਰਿਤਸਰ, 13 ਅਪ੍ਰੈਲ – ਜਲ੍ਹਿਆਂ ਵਾਲਾ ਬਾਗ ਹੱਤਿਆਕਾਂਡ ਦੀ 100ਵੀਂ ਬਰਸੀ ਉਤੇ ਅੱਜ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਅੰਮ੍ਰਿਤਸਰ ਵਿਖੇ ਜਲ੍ਹਿਆਂਵਾਲਾ ਬਾਗ ਮੈਮੋਰੀਅਲ ਵਿਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਉਹਨਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸੀਨੀਅਰ ਕਾਂਗਰਸੀ ਨੇਤਾ ਮੌਜੂਦ ਸਨ।

ਦੱਸਣਯੋਗ ਹੈ ਕਿ ਰਾਹੁਲ ਗਾਂਧੀ ਬੀਤੀ ਰਾਤ ਅੰਮ੍ਰਿਤਸਰ ਪਹੁੰਚੇ ਸਨ, ਜਿਥੇ ਉਹਨਾਂ ਨੇ ਅੱਜ ਸਵੇਰੇ ਸ਼ਰਧਾਂਜਲੀ ਭੇਂਟ ਕੀਤੀ।

ਰਾਹੁਲ ਗਾਂਧੀ ਨੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਵੀ ਦਰਸ਼ਨ ਕੀਤੇ ਅਤੇ ਅਕਾਲ ਤਖਤ ਵਿਚ ਮੱਥਾ ਟੇਕਿਆ।