ਨਰਿੰਦਰ ਮੋਦੀ ਨੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

29

ਨਵੀਂ ਦਿੱਲੀ, 13 ਅਪ੍ਰੈਲ –  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਅੱਜ ਸ਼ਰਧਾਂਜਲੀ ਭੇਂਟ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਸ਼ਹੀਦਾਂ ਦੇ ਬਲਿਦਾਨ ਨੂੰ ਨਹੀਂ ਭੁਲਾਇਆ ਜਾਵੇਗਾ।

ਇਸ ਮੌਕੇ ਉਹਨਾਂ ਨੇ ਜਲ੍ਹਿਆਂਵਾਲਾ ਬਾਗ ਦੀ ਆਪਣੀ ਫੇਰੀ ਦੀਆਂ ਤਸਵੀਰਾਂ ਵੀ ਟਵਿੱਟਰ ਉਤ ਸਾਂਝੀਆਂ ਕੀਤੀਆਂ।