ਕੈਨੇਡਾ ਵੱਲੋਂ ਖਾਲਿਸਤਾਨੀ ਹਵਾਲਿਆਂ ਨੂੰ ਹਟਾਉਣਾ ਭਾਰਤ ਅਤੇ ਸੰਸਾਰ ਦੀ ਸੁਰੱਖਿਆ ਨੂੰ ਖਤਰਾ ਕੈਪਟਨ ਅਮਰਿੰਦਰ ਸਿੰਘ
ਇਸ ਨੂੰ ਕੈਨੇਡਾ ਲਈ ਵੀ ਖਤਰਨਾਕ ਦੱਸਿਆ
ਚੰਡੀਗੜ, 14 ਅਪ੍ਰੈਲ:
ਅੱਤਵਾਦੀ ਚੁਣੌਤੀਆਂ ਬਾਰੇ ਰਿਪੋਰਟ 2018 ਵਿੱਚ ਖਾਲਿਸਤਾਨੀ ਅੱਤਵਾਦ ਦੇ ਸਾਰੇ ਹਵਾਲੇ ਹਟਾਉਣ ਲਈ ਘਰੇਲੂ ਸਿਆਸੀ ਦਬਾਅ ਦੇ ਅੱਗੇ ਗੋਡੇ ਟੇਕਣ ਦੇ ਜਸਟਿਨ ਟਰੂਡੋ ਪ੍ਰਸ਼ਾਸਨ ਦੇ ਫੈਸਲੇ ਖਿਲਾਫ਼ ਵਿਰੋਧ ਵਿੱਚ ਸ਼ਾਮਲ ਹੁੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਭਾਰਤ ਅਤੇ ਸਮੁੱਚੇ ਸੰਸਾਰ ਦੀ ਸੁਰੱਖਿਆ ਲਈ ਖਤਰਾ ਦੱਸਿਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ ਦੀ ਸੱਤਾਧਾਰੀ ਲਿਬਰਲ ਪਾਰਟੀ ਦੇ ਇਸ ਫੈਸਲੇ ’ਤੇ ਗੁੱਸਾ ਪ੍ਰਗਟ ਕੀਤਾ ਹੈ । ਉਨਾਂ ਕਿਹਾ ਕਿ ਇਸ ਦਾ ਸਪਸ਼ਟ ਉਦੇਸ਼ ਇਸ ਚੋਣ ਸਾਲ ਦੌਰਾਨ ਆਪਣੇ ਸਿਆਸੀ ਹਿੱਤਾਂ ਦੀ ਰੱਖਿਆ ਕਰਨਾ ਹੈ। ਉਨਾਂ ਕਿਹਾ ਕਿ ਇਸ ਨਾਲ ਲੰਮੇ ਸਮੇਂ ਦੌਰਾਨ ਭਾਰਤ-ਕੈਨੇਡਾ ਸਬੰਧਾਂ ’ਤੇ ਗੰਭੀਰ ਅਸਰ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਟਰੂਡੋ ਇਸ ਫੈਸਲੇ ਰਾਹੀਂ ਅੱਗ ਨਾਲ ਖੇਡ ਰਿਹਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਨਾਂ ਨੇ ਖੁਦ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਉਨਾਂ ਦੇ ਭਾਰਤ ਦੌਰੇ ਦੌਰਾਨ ਸਬੂਤ ਪੇਸ਼ ਕੀਤੇ ਸਨ ਜੋ ਕੈਨੇਡਾ ਦੀ ਧਰਤੀ ਨੂੰ ਵੱਖਵਾਦੀ ਖਾਲਿਸਤਾਨੀ ਵਿਚਾਰਧਾਰਾ ਦੇ ਪਸਾਰ ਅਤੇ ਮਿੱਤਰ ਦੇਸ਼ ਦੇ ਵਿਰੁੱਧ ਵਰਤੇ ਜਾਣ ਸਬੰਧੀ ਸਨ। ਮੁੱਖ ਮੰਤਰੀ ਨੇ ਕਿਹਾ ਕਿ ਟਰੂਡੋ ਨੂੰ ਕੈਨੇਡਾ ਤੋਂ ਭਾਰਤ ਵਿੱਚ ਅੱਤਵਾਦੀ ਸਰਗਰਮੀਆਂ ਲਈ ਵਿੱਤ ਮੁਹੱਈਆ ਕਰਾਉਣ ਵਿੱਚ ਸ਼ਾਮਲ ਖਾਲਿਸਤਾਨੀ ਕਾਰਕੰੁਨਾਂ ਬਾਰੇ ਸੂਚਨਾ ਦਿੱਤੀ ਗਈ