ਵਿਜੀਲੈਂਸ ਵਲੋਂ ਰਿਸ਼ਵਤ ਲੈਂਦਾ ਪਟਵਾਰੀ ਅਤੇ ਵਿਚੋਲਿਆ ਕਾਬੂ

94

ਚੰਡੀਗੜ੍ਹ, 17 ਅਪਰੈਲ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮਾਲ ਹਲਕਾ ਗੜ੍ਹਾ, ਜਿਲਾ ਜਲੰਧਰ ਵਿਖੇ ਤਾਇਨਾਤ ਪਟਵਾਰੀ ਹਰਵਿੰਦਰ ਸਿੰਘ ਅਤੇ ਇਕ ਪ੍ਰਾਇਵੇਟ ਵਿਅਕਤੀ ਡੋਨਲ ਤਨੇਜਾ ਨੂੰ 19,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।

                ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਹਰਵਿੰਦਰ ਸਿੰਘ ਅਤੇ ਪ੍ਰਾਇਵੇਟ ਵਿਅਕਤੀ ਡੋਨਲ ਤਨੇਜਾ ਨੂੰ ਸ਼ਿਕਾਇਤਕਰਤਾ ਰਾਜ ਕੁਮਾਰ ਵਾਸੀਗੜ੍ਹਾ, ਜਿਲਾ ਜਲੰਧਰ ਦੀ ਸ਼ਿਕਾਇਤ ‘ਤੇ 19,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿਉਕਤ ਪਟਵਾਰੀ ਵਲੋਂ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਮਕਾਨ ਦਾ ਵਿਰਾਸਤੀ ਇੰਤਕਾਲ ਕਰਨ ਬਦਲੇ ਉਕਤ ਪਟਵਾਰੀ ਵਲੋ 1,50,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 80,000 ਰੁਪਏਵਿਚ ਤੈਅ ਹੋਇਆ ਹੈ।

                ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਅਤੇ ਉਸ ਦੇ ਵਿਚੋਲਿਏ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਹਿਲੀ ਕਿਸ਼ਤ ਦੇ 19,000 ਰੁਪਏ ਦੀ ਰਿਸ਼ਵਤਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ  ਉਕਤ ਦੋਹਾਂ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਜਲੰਧਰ ਸਥਿਤ ਵਿਜੀਲੈਂਸ ਬਿਓਰੋ ਦੇਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।