• ਮੁੱਖ ਸਕੱਤਰ ਨੂੰ ਵਿਸ਼ੇਸ਼ ਗਿਰਦਾਵਰੀ ਪਹਿਲ ਦੇ ਆਧਾਰ ‘ਤੇ ਮੁਕੰਮਲ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਕਿਹਾ
ਚੰਡੀਗੜ, 18 ਅਪ੍ਰੈਲ: ਬੇਮੌਸਮੇ ਮੀਂਹ ਅਤੇ ਹਨੇਰੀ ਨਾਲ ਫਸਲਾਂ ਦੇ ਹੋਏ ਨੁਕਸਾਨ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਫ਼ਤ ਪ੍ਰਬੰਧਨ ਕਮੇਟੀ ਦੀ ਹੰਗਾਮੀ ਮੀਟਿੰਗ ਸੱਦਣ ਲਈ ਆਖਿਆ ਤਾਂ ਕਿ ਨੁਕਸਾਨ ਦਾ ਅਨੁਮਾਨ ਲਾਇਆ ਜਾ ਸਕੇ।
ਸੂਬੇ ਵਿੱਚ 16 ਤੇ 17 ਅਪ੍ਰੈਲ ਨੂੰ ਤੇਜ਼ ਹਨੇਰੀ ਅਤੇ ਮੀਂਹ ਪੈਣ ਨਾਲ ਹਾੜ•ੀ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਿਆ ਸੀ ਅਤੇ ਮੁੱਖ ਮੰਤਰੀ ਨੇ ਬੁੱਧਵਾਰ ਨੂੰ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਸਨ।
ਮੁੱਖ ਮੰਤਰੀ ਨੇ ਅੱਜ ਮੁੱਖ ਸਕੱਤਰ ਨੂੰ ਆਖਿਆ ਕਿ ਵਿਸ਼ੇਸ਼ ਗਿਰਦਾਵਰੀ ਪਹਿਲ ਦੇ ਆਧਾਰ ‘ਤੇ ਮੁਕੰਮਲ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ। ਸਥਿਤੀ ਦਾ ਜਾਇਜ਼ਾ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਨੂੰ ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਦੀ ਨਿਗਰਾਨੀ ਕਰਨ ਅਤੇ ਫੌਰੀ ਆਧਾਰ ‘ਤੇ ਇਸ ਨੂੰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ।
ਮੀਂਹ ਤੇ ਹਨੇਰੀ ਨਾਲ ਖੜ•ੀਆਂ ਫਸਲਾਂ ਨੂੰ ਹੋਏ ਨੁਕਸਾਨ ਦੇ ਸਬੰਧ ਵਿੱਚ ਖੇਤੀਬਾੜੀ ਵਿਭਾਗ ਵੱਲੋਂ ਸੌਂਪੀਆਂ ਗਈਆਂ ਰਿਪੋਰਟਾਂ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਸਰਕਾਰੀ ਨੇਮਾਂ ਮੁਤਾਬਕ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਦੀ ਵੰਡ ਸਮੇਂ ਸਿਰ ਕਰਨ ਨੂੰ ਯਕੀਨੀ ਬਣਾਉਣ ਲਈ ਲੋੜੀਂਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਵਾਸਤੇ ਹਰ ਸੰਭਵ ਕਦਮ ਚੁੱਕਣ ਦੇ ਹੁਕਮ ਦਿੱਤੇ।
ਲੋਕ ਸਭਾ ਚੋਣਾਂ 2024- ਮੁੱਖ ਮੰਤਰੀ ਭਗਵੰਤ ਮਾਨ ਦਾ ਜਲੰਧਰ ‘ਚ ਰੋਡ ਸ਼ੋਅ ਅੱਜ
ਲੋਕ ਸਭਾ ਚੋਣਾਂ 2024 - ਮੁੱਖ ਮੰਤਰੀ ਭਗਵੰਤ ਮਾਨ ਦਾ ਜਲੰਧਰ 'ਚ ਰੋਡ ਸ਼ੋਅ ਅੱਜ ਚੰਡੀਗੜ੍ਹ, 26ਅਪ੍ਰੈਲ(ਵਿਸ਼ਵ ਵਾਰਤਾ)- ਮੁੱਖ...