ਨਵੀਂ ਦਿੱਲੀ, 23 ਅਪ੍ਰੈਲ : ਬਾਲੀਵੁੱਡ ਅਭਿਨੇਤਾ ਸੰਨੀ ਦਿਓਲ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ। ਇਸ ਦੌਰਾਨ ਸੰਭਾਵਨਾ ਹੈ ਕਿ ਉਹ ਗੁਰਦਾਸਪੁਰ ਤੋਂ ਚੋਣ ਲੜ ਸਕਦੇ ਹਨ।
ਸੰਨੀ ਦਿਓਲ ਨੇ ਅੱਜ ਕੇਂਦਰੀ ਮੰਤਰੀ ਨਿਰਮਲਾ ਸੀਤਾ ਰਮਨ, ਪਿਊਸ਼ ਗੋਇਲ, ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ, ਕੈਪਟਨ ਅਭਿਮੰਨਿਊ ਦੀ ਹਾਜਰੀ ਵਿਚ ਭਾਜਪਾ ਦਾ ਪੱਲਾ ਫੜਿਆ।
ਇਸ ਦੌਰਾਨ ਸੰਨੀ ਦਿਓਲ ਨੇ ਕਿਹਾ ਕਿ ਮੇਰੇ ਪਿਤਾ ਜੀ ਨੇ ਅਟਲ ਜੀ ਨਾਲ ਕੰਮ ਕੀਤਾ ਹੈ ਅਤੇ ਹੁਣ ਮੈਂ ਮੋਦੀ ਜੀ ਨਾਲ ਕੰਮ ਕਰਨ ਲਈ ਆਇਆਂ ਹਾਂ। ਉਹਨਾਂ ਕਿਹਾ ਕਿ ਨਰਿੰਦਰ ਮੋਦੀ ਨੇ ਪਿਛਲੇ 5 ਸਾਲ ਬਹੁਤ ਕੰਮ ਕੀਤਾ ਹੈ ਅਤੇ ਉਹ ਫਿਰ ਤੋਂ ਜਿੱਤਣਗੇ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਨਰਿੰਦਰ ਮੋਦੀ ਦੀ ਜ਼ਰੂਰਤ ਹੈ। ਉਹਨਾਂ ਕਿਹਾ ਕਿ ਮੈਂ ਦਿਲ ਤੋਂ ਪਾਰਟੀ ਨਾਲ ਜੁੜ ਕੇ ਕੰਮ ਕਰਾਂਗਾ।
ਦੱਸਣਯੋਗ ਹੈ ਕਿ ਜੇਕਰ ਪਾਰਟੀ ਉਹਨਾਂ ਨੂੰ ਗੁਰਦਾਸਪੁਰ ਤੋਂ ਉਮੀਦਵਾਰ ਐਲਾਨਦੀ ਹੈ ਤਾਂ ਉਹਨਾਂ ਦਾ ਮੁਕਾਬਲਾ ਕਾਂਗਰਸ ਦੇ ਸੁਨੀਲ ਜਾਖੜ ਨਾਲ ਹੋਵੇਗਾ। ਆਪ ਵਲੋਂ ਗੁਰਦਾਸਪੁਰ ਤੋਂ ਪੀਟਰ ਮਸੀਹ ਨੂੰ ਉਮੀਦਵਾਰ ਐਲਾਨਿਆ ਜਾ ਚੁਕਾ ਹੈ।