ਚੰਡੀਗੜ, 23 ਅਪ੍ਰੈਲ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੱਜ ਦਿੱਤੇ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕਰਦੇ ਹੋਏ ਪੰਜਾਬ ਸਰਕਾਰ ਨੂੰ ਇੱਕ ਵੱਡਾ ਝਟਕਾ ਦਿੱਤਾ ਹੈ। ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਠੇਕੇਦਾਰ ਮਾਈਨਿੰਗ ਦਾ ਸਥਾਨ ਖੁਦ ਤੈਅ ਨਹੀਂ ਕਰ ਸਕਦੇ।
ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਖਤ ਸ਼ਬਦਾਂ ਵਿਚ ਕਿਹਾ ਹੈ ਕਿ ਮਾਈਨਿੰਗ ਦਾ ਠੇਕਾ ਦੇਣ ਤੋਂ ਪਹਿਲਾਂ ਸਰਕਾਰ ਮਾਈਨਿੰਗ ਸਥਾਨ ਨੂੰ ਖੁਦ ਤੈਰ ਕਰੇਗੀ ਅਤੇ ਉਸ ਤੋਂ ਬਾਅਦ ਮਾਈਨਿੰਗ ਦਾ ਠੇਕਾ ਦਿੱਤਾ ਜਾਵੇਗਾ।