ਚੰਡੀਗੜ, 23 ਅਪ੍ਰੈਲ- ਪੰਜਾਬ ਵਿਚ ਅੱਜ ਵੱਖ-ਵੱਖ ਥਾਵਾਂ ਉਤੇ ਅੱਗ ਲੱਗਣ ਦੀਆਂ ਘਟਨਾਵਾਂ ਵਿਚ ਸੈਂਕੜੇ ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ, ਜਿਸ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ। ਪ੍ਰਾਪਤ ਜਾਣਕਾਰੀ ਅਨੁਸਾਰ ਸੁਲਤਾਨਪੁਰ ਲੋਧੀ ਨੇੜਲੇ ਪਿੰਡ ਦੀਪੇਵਾਲ ਵਿਖੇ ਜਿਥੇ 100 ਏਕੜ ਤੋਂ ਵੱਧ ਕਣਕ ਸੜ ਗਈ, ਉਥੇ ਮੋਗੇ ਵਿਚ ਘੱਟੋ ਘੱਟ 200 ਏਕੜ ਕਣਕ ਦੀ ਫਸਲ ਅੱਗ ਦੀ ਭੇਂਟ ਚੜ ਗਈ।
ਇਸ ਤੋਂ ਇਲਾਵਾ ਮੁਕਤਸਰ ਦੇ 2 ਪਿੰਡਾਂ ਦੀ ਲਗਪਗ 100 ਏਕੜ ਕਣਕ ਸੜ ਕੇ ਸੁਆਹ ਹੋ ਗਈ। ਇਸ ਅੱਗ ਉਤੇ ਬੜੀ ਮੁਸ਼ੱਕਤ ਤੋਂ ਬਾਅਦ ਕਾਬੂ ਪਾਇਆ ਗਿਆ।