ਚੰਡੀਗੜ੍ਹ 24 ਅਪ੍ਰੈਲ : ਬਹਿਬਲ ਕਲ੍ਹਾਂ ਫਾਇਰਿੰਗ ਕੇਸ ਸੰਬੰਧੀ ਜਾਂਚ ਕਰ ਰਹੀ ਸਪੈਸ਼ਲ ਇੰਵੈਸਟੀਗੇਸ਼ਨ ਟੀਮ (ਸਿੱਟ) ਨੇ ਮੁਕੱਦਮਾ ਨੰ: 130, ਮਿਤੀ 21.10.15, ਧਾਰਾ 302/307/201/218/166-ਏ/120-ਬੀ, ਆਈ. ਪੀ. ਸੀ., 25/27/54/59, ਅਸਲਾ ਕਾਨੂੰਨ, ਤਹਿਤ ਥਾਣਾ ਬਾਜਾਖਾਨਾ ਜਿਲ੍ਹਾ ਫਰੀਦਕੋਟ ਵਿਖੇ ਦਰਜ ਕੇਸ ਵਿੱਚ ਸਾਬਕਾ ਐਸ.ਐਸ.ਪੀ. ਚਰਨਜੀਤ ਸਿੰਘ ਸ਼ਰਮਾ ਖਿਲਾਫ ਫਰੀਦਕੋਟ ਦੀ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਬਿਓਰੋ ਆਫ ਇੰਵੈਸਟੀਗੇਸ਼ਨ (ਬੀ.ਓ.ਆਈ.) ਦੀ ਅਗਵਾਈ ਹੇਠ ਸਿੱਟ ਵੱਲੋਂ ਇਸ ਮੁਕੱਦਮੇ ਦੀ ਤਫਤੀਸ਼ ਅਜੇ ਜਾਰੀ ਹੈ। ਤਫਤੀਸ਼ ਦੌਰਾਨ ਜੋ ਵੀ ਦੋਸ਼ੀ ਪਾਏ ਜਾਣਗੇ, ਉਨ੍ਹਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ ਅਤੇ ਤਫਤੀਸ਼ ਮੁਕੰਮਲ ਹੋਣ ਉਤੇ ਮੁਕੱਦਮਾ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾਵੇਗਾ।
ਜਿਕਰਯੋਗ ਹੈ ਕਿ ਬਹਿਬਲ ਕਲ੍ਹਾਂ ਫਾਇਰਿੰਗ ਕੇਸ ਵਿੱਚ ਦੋਸ਼ੀ ਸਾਬਕਾ ਐਸ.ਐਸ.ਪੀ. ਮੋਗਾ ਚਰਨਜੀਤ ਸ਼ਰਮਾ ਇਸ ਵੇਲੇ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਵਿੱਚ ਬੰਦ ਹੈ।